ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਚੌਥੇ ਪੜਾਅ ਦੀ ਵੋਟਿੰਗ ’ਚ ਹਿੱਸਾ ਲੈਂਦੇ ਹੋਏ ਆਪਣੀ ਵੋਟ ਰਾਜਧਾਨੀ ਲਖਨਊ ਦੇ ਮਾਂਟੇਸਰੀ ਸਕੂਲ ’ਚ ਪਾਈ। ਇਸ ਦੌਰਾਨ ਮਾਇਆਵਤੀ ਨੇ ਕਿਹਾ ਕਿ ਸਾਡੀ ਪਾਰਟੀ 2007 ਦੇ ਇਤਿਹਾਸ ਨੂੰ ਫਿਰ ਤੋਂ ਦੋਹਰਾਏਗੀ। ਉਨ੍ਹਾਂ ਨੇ ਪ੍ਰਦੇਸ਼ ਦੇ ਵੋਟਰਾਂ ਨੂੰ ਲੋਕਤੰਤਰ ਦੇ ਤਿਉਹਾਰ ’ਚ ਆਪਣੇ ਘਰਾਂ ਤੋਂ ਨਿਕਲ ਕੇ ਵੋਟ ਜ਼ਰੂਰ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। ਇਸ ਲਈ ਵੋਟ ਜ਼ਰੂਰ ਪਾਓ। ਮਾਇਆਵਤੀ ਨੇ ਕਿਹਾ ਕਿ ਬਸਪਾ ਨੂੰ ਇਕੱਲੇ ਅਨੁਸੂਚਿਤ ਜਨਜਾਤੀ ਦਾ ਹੀ ਨਹੀਂ ਸਗੋਂ ਮੁਸਲਮਾਨਾਂ ਅਤੇ ਅਤਿ ਪਿਛੜੇ ਵਰਗਾਂ ਨਾਲ ਸਾਰੇ ਸਮਾਜ ਦੇ ਲੋਕਾਂ ਦੀ ਵੋਟ ਮਿਲ ਰਹੀ ਹੈ। ਜਦੋਂ ਚੋਣ ਨਤੀਜੇ ਆਉਣਗੇ ਤਾਂ ਸਮਾਂ ਦੱਸੇਗਾ ਕਿ ਕੌਣ ਕਿੰਨੇ ਪਾਣੀ ਵਿਚ ਹੈ।
ਜਾਣਕਾਰੀ ਅਨੁਸਾਰ ਇਸ ਪੜਾਅ ‘ਚ 13,817 ਪੋਲਿੰਗ ਸਟੇਸ਼ਨਾਂ ‘ਤੇ ਕੁੱਲ 24,643 ਪੋਲਿੰਗ ਸਟੇਸ਼ਨਾਂ ‘ਤੇ 2.13 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚੋਂ 1.14 ਕਰੋੜ ਪੁਰਸ਼, 99.3 ਲੱਖ ਔਰਤਾਂ ਅਤੇ 966 ਤੀਜੇ ਲਿੰਗ ਦੇ ਵੋਟਰ ਹਨ। ਚੌਥੇ ਪੜਾਅ ਲਈ ਬਿੰਦਕੀ, ਹੁਸੈਨਗੰਜ ਅਤੇ ਫਤਿਹਪੁਰ ਵਿਧਾਨ ਸਭਾ ਹਲਕਿਆਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਨ੍ਹਾਂ ਦੇ 590 ਮਾਜਰੇ ਅਤੇ 3393 ਪੋਲਿੰਗ ਸਥਾਨਾਂ ਦੀ ਪਛਾਣ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਇਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਵਾਧੂ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਚੌਥੇ ਗੇੜ ਦੀ ਪੋਲਿੰਗ ਦਾ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਖਤਮ ਹੋ ਗਿਆ ਸੀ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਮੁੱਖ ਵਿਰੋਧੀ ਪਾਰਟੀਆਂ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਕਾਂਗਰਸ ਸਮੇਤ ਹੋਰ ਪਾਰਟੀਆਂ ਨੇ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ ਮੁਹਿੰਮ ਵਿੱਚ ਹਿੱਸਾ ਲਿਆ