ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨਵੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਕੈਪਟਨ ਹਰਪ੍ਰੀਤ ਕੌਰ ਚੰਦੀ ਨੂੰ ਉਸ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ ਹੈ। ਕੈਪਟਨ ਹਰਪ੍ਰੀਤ ਕੌਰ ਚੰਦੀ ਨੇ ਦੱਖਣੀ ਧਰੁਵ ਦੀ ਇਕੱਲੇ ਯਾਤਰਾ ਪੂਰੀ ਕਰਨ ਦਾ ਇਤਿਹਾਸ ਰਚਿਆ ਹੈ। ਉਹ ਦੁਨੀਆਂ ਦੀ ਪਹਿਲੀ ਸਿੱਖ ਮਹਿਲਾ ਹੈ, ਜਿਸ ਨੇ ਇਹ ਪ੍ਰਾਪਤੀ ਕੀਤੀ ਹੈ।
ਮੋਦੀ ਭਗਤਾਂ ਨੂੰ ਰੋਕਣ ਵਾਲੇ ਕੌਣ ਨੇ ? ਟੋਲ ਪਲਾਜ਼ੇ ‘ਤੇ ਪੈ ਗਿਆ ਰੌਲਾ, ਕੀ ਕਹਿ ਰਹੀਆਂ ਦੋਵੇਂ ਧਿਰਾਂ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਨੂੰ ਸ਼ੁਭ ਕਾਮਨਾਵਾਂ ਭੇਟ ਕਰਦਿਆਂ ਉਸ ਤੋਂ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਪੂਰੇ ਵਿਸ਼ਵ ਵਿਚ ਫੈਲੇ ਸਿੱਖ ਵੱਖ-ਵੱਖ ਦੇਸ਼ਾਂ ਅੰਦਰ ਪ੍ਰਾਪਤੀਆਂ ਕਰ ਕੇ ਕੌਮ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ਵੱਲੋਂ ਕੋਈ ਵੱਡੀ ਪ੍ਰਾਪਤੀ ਕੀਤੀ ਜਾਂਦੀ ਹੈ ਤਾਂ ਪੂਰੀ ਕੌਮ ਦਾ ਸਿਰ ਫਖਰ ਨਾਲ ਉੱਚਾ ਹੁੰਦਾ ਹੈ।