ਕਟਹਲ ਦੀ ਸਬਜ਼ੀ ਤਾਂ ਤੁਸੀਂ ਸੁਣੀ ਹੋਣੀ ਪਰ ਕਟਹਲ ਦਾ ਜੂਸ ਵੀ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੌਫਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਇਸ ਨੂੰ ਸਨੈਕਸ ਦੇ ਰੂਪ ’ਚ ਵੀ ਖਾ ਸਕਦੇ ਹੋ। ਇਸ ’ਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸਦੇ ਇਲਾਵਾ ਇਸ ’ਚ ਭਰਪੂਰ ਮਾਤਰਾ ’ਚ ਫਾਈਬਰ ਹੁੰਦਾ ਹੈ।
ਕਟਹਲ ਵਿਚ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਕਿ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ। ਗਰਮੀਆਂ ਵਿਚ ਤਾਂ ਵਧੇਰੇ ਠੰਡੇ ਪਦਾਰਥਾਂ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਕਟਹਲ ਦਾ ਜੂਸ ਬਹੁਤ ਲਾਭਦਾਇਕ ਹੈ।
ਇਸ ਰੇਸ਼ੇਦਾਰ ਫਲ ਵਿਚ ਲੋਹ ਤੱਤ ਦੀ ਮਾਤਰਾ ਵਧੇਰੇ ਹੁੰਦੀ ਹੈ ਜਿਸ ਨਾਲ ਇਹ ਅਨੀਮੀਆ ਦੇ ਰੋਗ ਵਿਚ ਬਹੁਤ ਲਾਭਦਾਇਕ ਹੈ।
ਹੱਡੀਆਂ ਦੀ ਮਜਬੂਤੀ ਲਈ ਵੀ ਕਟਹਲ ਬਹੁਤ ਲਾਭਦਾਇਕ ਹੈ। ਮੈਗਨੀਸ਼ੀਅਮ ਹੱਡੀਆਂ ਮਜਬੂਤ ਕਰਦਾ ਹੈ।
ਮੂੰਹ ਦੇ ਛਾਲੇ : ਜਿਨ੍ਹਾਂ ਲੋਕਾਂ ਨੂੰ ਮੂੰਹ ’ਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾਕੇ ਧੂੱਕਣਾ ਚਾਹੀਦਾ ਹੈ ਇਹ ਛਾਲਿਆਂ ਨੂੰ ਠੀਕ ਕਰਦਾ ਹੈ।
ਅੱਖਾਂ ਲਈ ਫਾਇਦੇਮੰਦ : ਕਟਹਲ ’ਚ ਭਰਪੂਰ ਮਾਤਰਾ ’ਚ ਵਿਟਾਮਿਨ-ਈ ਮੌਜੂਦ ਹੁੰਦਾ ਹੈ, ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਬੱਚਿਆਂ ਲਈ ਤਾਂ ਇਹ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ।