ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਬੱਸ ਪਲਟ ਜਾਣ ਕਾਰਨ ਇੱਕ ਦਰਦਨਾਕ ਘਟਨਾ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਵਿਦਿਆਰਥੀਆਂ ਸਮੇਤ 20 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਬੱਸ 60 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਡਰਾਈਵਰ ਦਾ ਕੰਟਰੋਲ ਗੁਆਉਣ ਤੋਂ ਬਾਅਦ ਬੱਸ ਪਲਟ ਗਈ। 20 ਜ਼ਖ਼ਮੀਆਂ ਵਿੱਚੋਂ ਅੱਠ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਰਨ ਵਾਲਿਆਂ ਵਿੱਚ ਦੋ ਵਿਦਿਆਰਥੀ ਹਨ ਅਤੇ ਲਾਸ਼ਾਂ ਨੂੰ ਪਾਵਾਗੜਾ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਅਤੇ ਐਮਰਜੈਂਸੀ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।