ਕਰਜ਼ਾ ਮੁਆਫੀ ਤੇ ਜ਼ਮੀਨੀ ਪੱਧਰ ਤੇ ਨਹੀਂ ਪਹੁੰਚ ਰਹੀ ਕਿਸਾਨਾਂ ਨੂੰ ਆਰਥਿਕ ਮਦਦ, ਕਿਸਾਨਾਂ ਵਲੋਂ ਖੁਦਕੁਸ਼ੀਆਂ ਦਾ ਦੌਰ ਜਾਰੀ

0
28

ਡੇਢ ਏਕੜ ਵਿੱਚ ਖੇਤੀ ਕਰਨ ਵਾਲੇ ਕਿਸਾਨ ਬਲਦੇਵ ਸਿੰਘ ਨੇ 20 ਲੱਖ ਦੇ ਕਰਜ਼ੇ ਕਾਰਨ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਪੁੱਤ ਦੇ ਸਾਹਮਣੇ ਪਿਉ ਨੇ ਤੜਫ ਤੜਫ ਕੇ ਤੋੜਿਆ ਦਮ

ਕਰਜ਼ਾ ਮੁਆਫ਼ੀ ਤੇ ਸਰਕਾਰਾਂ ਵੱਲੋਂ ਨਹੀਂ ਹੋ ਰਿਹਾ ਕਿਸਾਨਾਂ ਦਾ ਕਰਜ਼ਾ ਮਾਫ਼

ਜਿੱਥੇ ਚੋਣਾਂ ਤੋਂ ਪਹਿਲਾਂ ਪੰਜਾਬ ਅੰਦਰ ਕਾਂਗਰਸ ਪਾਰਟੀ ਨੇ ਸਰਕਾਰ ਬਣਨ ਤੇ ਕਿਸਾਨਾਂ ਦੇ ਕਰਜ਼ ਮੁਆਫ਼ੀ ਦੇ ਵੱਡੇ-ਵੱਡੇ ਐਲਾਨ ਕੀਤੇ ਗਏ ਸਨ। ਜਿਸ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣ ਗਈ। ਪਰ ਜ਼ਮੀਨੀ ਪੱਧਰ ਤੇ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਕਿਉਂਕਿ ਅੱਜ ਵੀ ਪੰਜਾਬ ਅੰਦਰ ਕਿਸਾਨਾਂ ਵੱਲੋਂ ਕਰਜ਼ੇ ਦੀ ਮਾਰ ਹੇਠ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ। ਇਸ ਦੇ ਚੱਲਦਿਆਂ ਜ਼ਿਲ੍ਹਾ ਬਰਨਾਲਾ ਦੇ ਪੱਖੋਕੇ ਦੇ ਰਹਿਣ ਵਾਲੇ 63 ਸਾਲ ਦੇ ਕਿਸਾਨ ਬਲਦੇਵ ਸਿੰਘ ਪੁੱਤਰ ਪੂਰਨ ਸਿੰਘ ਨੇ 20 ਲੱਖ ਦੇ ਕਰੀਬ ਕਰਜ਼ੇ ਹੇਠ ਦੱਬੇ ਹੋਣ ਕਾਰਨ ਆਪਣੇ ਖੇਤ ਵਿੱਚ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਡੇਢ ਏਕੜ ਵਿੱਚ ਖੇਤੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ।

ਖ਼ੁਦਕੁਸ਼ੀ ਕਰਨ ਵਾਲੇ ਮ੍ਰਿਤਕ ਕਿਸਾਨ ਬਲਦੇਵ ਸਿੰਘ ਦੇ ਪੁੱਤਰ ਲਵਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਸਿਰ 20 ਲੱਖ ਦੇ ਕਰੀਬ ਬੈਂਕਾਂ, ਆੜ੍ਹਤੀਆ ਤੇ ਪਿੰਡ ਦੇ ਲੋਕਾਂ ਦਾ ਕਰਜ਼ਾ ਸੀ। ਡੇਢ ਏਕੜ ਦੀ ਖੇਤੀ ਵਿੱਚੋਂ ਲੋਕਾਂ ਦਾ ਪੈਸਾ ਮੋੜਨਾ ਔਖਾ ਹੋਣ ਕਰ ਕੇ ਉਨ੍ਹਾਂ ਦੇ ਪਿਤਾ ਬਲਦੇਵ ਸਿੰਘ ਪਿਛਲੇ ਕਈ ਸਮੇਂ ਤੋਂ ਪ੍ਰੇਸ਼ਾਨ ਰਹਿੰਦੇ ਸਨ। ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਨੇ ਕਰਜ਼ੇ ਦੀ ਮਾਰ ਹੇਠ ਆ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਉਸ ਦੇ ਪਿਤਾ ਦੀ ਮੌਤ ਉਹਦੇ ਸਾਹਮਣੇ ਤੜਫ ਤੜਫ ਕੇ ਹੋ ਗਈ।

ਮ੍ਰਿਤਕ ਕਿਸਾਨ ਦੇ ਪੁੱਤਰ ਲਵਦੀਪ ਸਿੰਘ ਨੇ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਸਰਕਾਰ ਤੋਂ ਮੰਗ ਕਰਦੇ ਕਹਿ ਕੇ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਵੱਡੇ ਕਿਸਾਨਾਂ ਦੇ ਚੜ੍ਹੇ ਕਰਜ਼ਾ ਮੁਆਫ਼ੀ ਦੇ ਐਲਾਨ ਕੀਤੇ ਗਏ ਸਨ। ਪਰ ਅੱਜ ਵੀ ਕਿਸਾਨ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਅਪਣਾ ਰਹੇ ਹਨ। ਜਿਸ ਕਾਰਨ ਉਨ੍ਹਾਂ ਦੇ ਪਿਤਾ ਨੇ ਵੀ ਕਰਜ਼ੇ ਹੇਠ ਆ ਕੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਮੰਗ ਕਰਦੇ ਕਿਹਾ ਕਿ ਉਨ੍ਹਾਂ ਤੇ ਚੜ੍ਹੇ ਕਰਜ਼ੇ ਨੂੰ ਜਲਦ ਮਾਪ ਕੇ ਪਰਿਵਾਰ ਨੂੰ ਰਾਹਤ ਦਿੱਤੀ ਜਾਵੇ।

ਇਸ ਮੌਕੇ ਕਿਸਾਨ ਬਲਦੇਵ ਸਿੰਘ ਨੂੰ ਤਪਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਇਸ ਮਾਮਲੇ ਵਿੱਚ ਪੁੱਜੀ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਅਮਲ ਵਿਚ ਲਿਆ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਸਰਕਾਰ ਦੇ ਕੁਝ ਮਹੀਨੇ ਹੀ ਬਾਕੀ ਹਨ ਪਰ ਪੰਜਾਬ ਅੰਦਰ ਕਿਸਾਨ ਲਗਾਤਾਰ ਕਰਜ਼ੇ ਹੇਠ ਖੁਦਕੁਸ਼ੀਆਂ ਦੇ ਰਾਹ ਅਪਣਾ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਕਰਜ਼ ਮੁਆਫੀ ਲਈ ਅੱਗੇ ਆਉਂਦੀ ਹੈ ਕਿ ਨਹੀਂ।

LEAVE A REPLY

Please enter your comment!
Please enter your name here