ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ ਅਤੇ ਅਨੀਸ਼ ਸਿਡਾਨਾ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ।
ਸੁਖਬੀਰ ਬਾਦਲ ਨੇ ਚੰਨੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਅਸਲ ਹਾਲਾਤ ਦੀ ਜਾਣਕਾਰੀ ਨਹੀਂ ਹੈ, ਇਸ ਲਈ ਉਹ ਬਿਨਾਂ ਸੋਚੇ ਸਮਝੇ ਫੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਸੀ। ਸਾਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਇਆ ਗਿਆ ਸੀ। ਸਾਨੂੰ ਵੰਗਾਰਦੇ ਰਹੋ, ਜੇਕਰ ਕੋਈ ਸਬੂਤ ਹੈ ਤਾਂ ਸਾਹਮਣੇ ਰੱਖੋ। ਉਨ੍ਹਾਂ ਕਿਹਾ ਕਿ ਕਾਂਗਰਸ ਫਰਸਟੇਟ ਹੋ ਗਈ ਹੈ। ਇੰਨਾ ਹੀ ਨਹੀਂ ਉਨ੍ਹਾਂ ਨਵਜੋਤ ਸਿੱਧੂ ‘ਤੇ ਤੰਜ ਕੱਸਦਿਆ ਕਿਹਾ ਕਿ ਹੁਣ ਕਾਂਗਰਸ ਦਾ ਢੋਲ ਵੱਜੇਗਾ ਤੇ ਸਿੱਧੂ ਉਨ੍ਹਾਂ ਨੂੰ ਨਚਾਉਣਗੇ।
ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣ ਨਹੀਂ ਲੜੇਗੀ। ਇਸ ਦੇ ਨਾਲ ਹੀ ਉਨ੍ਹਾਂਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਚੋਣ ਲੜਨਗੇ ਜਾਂ ਨਹੀਂ ਇਸ ਦਾ ਖੁਲਾਸਾ ਸਮਾਂ ਆਉਣ ‘ਤੇ ਕੀਤਾ ਜਾਵੇਗਾ।