ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ। ਦਰਅਸਲ ਅੱਜ ਕਾਂਗਰਸੀ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਸਮੇਤ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕੀਤਾ।
https://www.facebook.com/onair13media/videos/332229708619717
‘ਸ੍ਰੀ ਅੰਮ੍ਰਿਤਸਰ ਸਾਹਿਬ’ ਤੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ‘ਚ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਚੰਗੀ ਸਰਕਾਰ ਦੀ ਲੋੜ ਹੈ। ਕਾਂਗਰਸ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਆਗੂ ਹੀ ਕਾਂਗਰਸ ਨੂੰ ਖਤਮ ਕਰਨ ਲੱਗੇ ਹੋਏ ਹਨ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।