ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

0
63

ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਹੋ ਰਹੇ ਨੇ ਸ਼ਾਮਲ: ਹਰਪਾਲ ਸਿੰਘ ਚੀਮਾ

ਅਕਾਲੀ ਦਲ ਹੁਣ ਪੰਜਾਬ ਵਿਰੋਧੀ ਅਤੇ ਲੋਕ ਮਾਰੂ ਨੀਤੀਆਂ ‘ਤੇ ਚੱਲ ਰਿਹਾ: ਜਥੇਦਾਰ ਹਰਜੀਤ ਸਿੰਘ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਉਦੋਂ ਭਾਰੀ ਵਾਧਾ ਹੋਇਆ ਜਦੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਅਤ ਸੇਵਾਮੁਕਤ ਪੰਜਾਬ ਪੁਲੀਸ ਵੈਲਫ਼ੇਅਰ ਐਸੋਸੀਏਸ਼ਨ ਸਮੇਤ ਐਬੂਲੈਂਸ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਅਤੇ ਯੂਨੀਅਨ ਲੀਡਰਾਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮਲਵਿੰਦਰ ਸਿੰਘ ਕੰਗ ਅਤੇ ਦਿਨੇਸ਼ ਚੱਢਾ ਨੇ ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਆਪ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲਾ ਤਰਨਤਾਰਨ ਪਿੰਡ ਦੇ ਥਰੂ ਦੇ ਉਘੇ ਕਾਂਗਰਸੀ ਪਰਿਵਾਰ ਦੇ ਮੁੱਖੀ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਅਤੇ ਉਨਾਂ ਦਾ ਬੇਟਾ ਹਰਜਿੰਦਰ ਸਿੰਘ ਆਪਣੇ ਸਾਥੀਆਂ ਨਾਲ ਅੱਜ ਆਮ ਆਦਮੀ ਪਾਰਟੀ ਨਾਲ ਜੁੜ ਗਏ ਹਨ। ਚੀਮਾ ਨੇ ਦੱਸਿਆ ਕਿ ਹਰਜਿੰਦਰ ਸਿੰਘ ਜ਼ਿਲਾ ਪ੍ਰੀਸ਼ਦ ਤਰਨਤਾਰਨ ਦੇ ਜੇਤੂ ਮੈਂਬਰ ਹਨ ਅਤੇ ਰਣਜੀਤ ਸਿੰਘ ਐਨ.ਆਰ.ਆਈ ਸਭਾ ਦੇ ਜ਼ਿਲਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਨ। ਜਦੋਂ ਕਿ ਜਥੇਦਾਰ ਹਰਜੀਤ ਸਿੰਘ ਵਾਸੀ ਲਾਲੇ ਨੰਗਲ ਆਪਣੇ ਸਹਿਯੋਗੀਆਂ ਸਮੇਤ ਆਕਲੀ ਦਲ ਛੱਡ ਦੇ ਆਪ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਦੋ ਵਾਰ ਬਲਾਕ ਸੰਮਤੀ ਦੇ ਮੈਂਬਰ ਅਤੇ 5 ਵਾਰ ਪਿੰਡ ਦੇ ਸਰਪੰਚ ਰਹੇ ਹਨ। ਉਹ ਇੱਕ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੀ ਚੋਣ ਲੜ ਚੁੱਕੇ ਹਨ।

ਚੀਮਾ ਨੇ ਦੱਸਿਆ ਕਿ ਸਾਬਕਾ ਪੁਲੀਸ ਅਧਿਕਾਰੀ ਸਤਨਾਮ ਸਿੰਘ ਬੈਂਸ (ਪੀ.ਪੀ.ਐਸ) ਨੇ ਲੰਮਾ ਸਮਾਂ ਪੁਲੀਸ ਵਿਭਾਗ ਵਿੱਚ ਸੇਵਾਵਾਂ ਨਿਭਾਈਆਂ ਹਨ ਅਤੇ ਉਹ ਸੇਵਾਮੁਕਤ ਪੰਜਾਬ ਪੁਲੀਸ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਸੇਵਾ ਕਰ ਰਹੇ ਹਨ। ਇਸੇ ਤਰਾਂ ਬਿਕਰਮਜੀਤ ਸਿੰਘ ਸੈਣੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ, ਜੋ ਕਿ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਵਿੱਚ ਲੱਗੀ 108 ਅਤੇ 102 ਐਬੂਲੈਂਸ ਮੁਲਾਜ਼ਮਾਂ ਦੇ ਆਲ ਇੰਡੀਆ ਦੇ ਪ੍ਰਧਾਨ ਹਨ। ਉਨਾਂ ਦੱਸਿਆ ਕਿ ਲੁਧਿਆਣਾ ਜ਼ਿਲੇ ਦੇ ਪਿੰਡ ਖਡੂਰ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਸੈਣੀ ਐਬੂਲੈਂਸ ਮੁਲਾਜ਼ਮਾਂ ਦੇ ਹਰਮਨ ਪਿਆਰੇ ਆਗੂ ਹਨ।

ਇਸ ਸਮੇਂ ਜਥੇਦਾਰ ਹਰਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਹੁਣ ਪੰਜਾਬ ਵਿਰੋਧੀ ਅਤੇ ਲੋਕ ਮਾਰੂ ਨੀਤੀਆਂ ‘ਤੇ ਚੱਲ ਰਿਹਾ ਹੈ। ਇਸੇ ਲਈ ਉਨਾਂ ਅਕਾਲੀ ਦਲ ਨੂੰ ਛੱਡ ਦੇ ਆਮ ਆਦਮੀ ਪਾਰਟੀ ਵਿੱਚ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰ ਸਮੇਂ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਲਾਭ ਮਿਲੇਗਾ।

LEAVE A REPLY

Please enter your comment!
Please enter your name here