ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ, ‘‘ਪੰਜਾਬ ਦੀ ਕਿਸਮਤ ਬਦਲਣ ਲਈ ਸਿਰਫ਼ ਇੱਕ ਬਾਰ ਆਮ ਆਦਮੀ ਪਾਰਟੀ ਦਾ ਝਾੜੂ ਵਾਲਾ ਬਟਨ ਜ਼ਰੂਰ ਦਬਾਓ।’’
ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕਰਾਂਗੇ ਅਤੇ ਉਨ੍ਹਾਂ ਨੂੰ ਸਿੱਖਿਆ, ਵਪਾਰ ਅਤੇ ਰੋਜ਼ਗਾਰ ਦੇ ਲੋੜੀਂਦੇ ਮੌਕੇ ਪ੍ਰਦਾਨ ਕਰਾਂਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ ਇਮਾਨਦਾਰ ਅਤੇ ਸਥਿਰ ਸਰਕਾਰ ਦੀ ਸਥਾਪਨਾ ਕਰੇਗੀ ਅਤੇ ਸ਼ਾਸਨ ਵਿਵਸਥਾ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਜੜ ਤੋਂ ਖ਼ਤਮ ਕਰੇਗੀ।
ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ !
ਭਗਵੰਤ ਮਾਨ ਨੇ ਕੋਟਕਪੂਰਾ ਵਿਖੇ ‘ਆਪ’ ਵਿਧਾਇਕ ਤੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋਂ ਵਿਖੇ ਉਮੀਦਵਾਰ ਅਮਲੋਕ ਸਿੰਘ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਰੈਲੀਆਂ ਨੂੰ ਸੰਬੋਧਿਤ ਕਰਦਿਆਂ ਮਾਨ ਨੇ ਪਿੱਛਲੀ ਬਾਦਲ- ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ ’ਤੇ ਦੋਸ਼ ਲਾਇਆ ਕਿ ਇੱਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਹਾਲਤ ਖ਼ਰਾਬ ਕੀਤੀ ਗਈ ਅਤੇ ਗਰੀਬਾਂ ਤੇ ਦਲਿਤਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਦੂਰ ਕੀਤਾ ਗਿਆ।
ਦਿੱਲੀ ਦੀ ‘ਆਪ’ ਸਰਕਾਰ ਦੇ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖ਼ੇਤਰਾਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗਾ ਇਲਾਜ ਮੌਕੇ ਦਿੱਤੇ ਹਨ। ਉਸੇ ਤਰ੍ਹਾਂ ਪੰਜਾਬ ਵਿੱਚ ਵੀ ‘ਆਪ’ ਦੀ ਸਰਕਾਰ ਸਾਰੇ ਲੋਕਾਂ ਨੂੰ ਮੁਫ਼ਤ ਅਤੇ ਚੰਗੀ ਸਿੱਖਿਆ ਅਤੇ ਇਲਾਜ ਵਿਵਸਥਾ ਦੀ ਗਰੰਟੀ ਦੇਵੇਗੀ।
ਮੋਦੀ ਦੀ Security ਭੰਗ ਹੋਣ ਦਾ ਹਟਾਏ ਗਏ ਪੰਜਾਬ ਦੇ ਡੀਜੀਪੀ ਵੇਖੋ ਕਿਸ ਨੂੰ ਲਾਇਆ ਗਿਆ ਹੁਣ ਨਵਾਂ ਡੀਜੀਪੀ
ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਆਗੂ ਕੁਰਸੀ ਲਈ ਆਪਸੀ ਲੜਾਈ ਲੜ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਆਪਸੀ ਲੜਾਈ ਦੇ ਕਾਰਨ ਪੰਜਾਬ ਦੀ ਸ਼ਾਸਨ ਵਿਵਸਥਾ ਲੜਖੜਾ ਗਈ ਹੈ। ਰਾਜ ਵਿੱਚ ਅਪਰਾਧੀਆਂ, ਮਾਫੀਆ ਅਤੇ ਤਸਕਰਾਂ ਦਾ ਰਾਜ ਚੱਲ ਰਿਹਾ ਹੈ, ਜਿਸ ਦਾ ਖਮਿਆਜਾ ਪੰਜਾਬ ਦੇ ਆਮ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ।
ਨਵਜੋਤ ਸਿੱਧੂ ’ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇੱਕ- ਇੱਕ ਹਜ਼ਾਰ ਰੁਪਏ ਆਰਥਿਕ ਮਦਦ ਦੇਣ ਦੀ ਗਰੰਟੀ ਦਿੱਤੀ ਸੀ, ਤਾਂ ਸਿੱਧੂ ਕੇਜਰੀਵਾਲ ਨੂੰ ਗਾਲਾਂ ਦਿੰਦਾ ਸੀ ਅਤੇ ਸਵਾਲ ਕਰਦਾ ਸੀ ਕਿ ਐਨਾ ਪੈਸਾ ਕਿੱਥੋਂ ਆਵੇਗਾ? ਹੁਣ ਕੇਜਰੀਵਾਲ ਦੀ ਨਕਲ ਕਰਕੇ ਖੁਦ ਔਰਤਾਂ ਨੂੰ ਦੋ ਹਜ਼ਾਰ ਰੁਪਏ ਮਹੀਨਾ ਅਤੇ ਮੁਫ਼ਤ ਰਸੋਈ ਗੈਸ ਸਿਲੰਡਰ ਤੇ ਹੋਰ ਕਈ ਵਾਅਦੇ ਕਰ ਰਹੇ ਹਨ। ਹੁਣ ਸਿੱਧੂ ਦੱਸਣ ਕਿ ਐਨਾ ਪੈਸਾ ਕਿੱਥੋਂ ਲੈ ਕੇ ਆਉਣਗੇ? ਕੀ ਉਨ੍ਹਾਂ ਕੋਲ ਹੁਣ ਕੋਈ ਨੋਟ ਛਾਪਣ ਵਾਲੀ ਮਸ਼ੀਨ ਆ ਗਈ ਹੈ? ਉਨ੍ਹਾਂ ਕਿਹਾ ਕਿ ਦਰਅਸਲ ਕਾਂਗਰਸ ਪੰਜਾਬ ਵਿੱਚ ਸਰਕਾਰ ਨਹੀਂ, ਸਗੋਂ ਸਰਕਸ ਚੱਲਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਵਾ ਵਿੱਚ ਵਾਅਦੇ ਨਹੀਂ ਕਰਦੀ ਹੈ। ਜੋ ਕਹਿੰਦੀ ਹੈ, ਉਹ ਕਰਦੀ ਹੈ। ਦਿੱਲੀ ਦੇ ਲੋਕਾਂ ਨਾਲ ਕੇਜਰੀਵਾਲ ਨੇ ਜਿਹੜੇ ਵੀ ਵਾਅਦੇ ਕੀਤੇ , ਸਾਰੇ ਦੇ ਸਾਰੇ ਪੂਰੇ ਕੀਤੇ ਗਏ। ਪੰਜਾਬ ਵਿੱਚ ਵੀ ਸਰਕਾਰ ਬਣਨ ’ਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਸੰਪਨ ਅਤੇ ਸਮਰਿੱਧ ਬਣਾਇਆ ਜਾਵੇਗਾ।
ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ, ਸੁਖਜੀਤ ਸਿੰਘ ਢਿੱਲਵਾਂ, ਵੇਦ ਪ੍ਰਕਾਸ਼, ਸੁਰਜੀਤ ਸਿੰਘ ਭੱਟੀ, ਜਗਜੀਤ ਸਿੰਘ ਸੁਪਰਡੈਂਟ, ਪ੍ਰਦੀਪ ਕੌਰ ਢਿੱਲੋਂ, ਗੁਰਮੀਤ ਸਿੰਘ ਆਰੇਵਾਲੇ, ਗੁਰਦਿੱਤ ਸੇਖੋਂ, ਸੰਦੀਪ ਕੰਮੇਆਣਾ, ਗੁਰਮੀਤ ਧੂਰਕੋਟ, ਸੁਖਵੰਤ ਸਿੰਘ ਪੱਕਾ, ਗੁਰਦੀਪ ਸ਼ਰਮਾ, ਮਿੰਟੂ ਗਿੱਲ, ਸੰਜੀਵ ਕਾਲੜਾ, ਧਰਮਜੀਤ ਰਾਮੇਆਣਾ, ਅਮਲੋਕ ਸਿੰਘ, ਗੁਰਦਿੱਤ ਸੇਖੋਂ, ਲਛਮਣ ਸਿੰਘ, ਜਸਮੇਲ ਬਰਾੜ ਅਤੇ ਗੁਰਭੇਜ ਬਰਾੜ ਹਾਜ਼ਰ ਸਨ।