ਪੰਜਾਬ ’ਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਦੀ ਗਿਣਤੀ ਜਾਰੀ ਹੈ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਆਪ ਪਾਰਟੀ ਨੇ ਵੱਖ-ਵੱਖ ਸੀਟਾਂ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਕਾਦੀਆਂ ਹਲਕੇ ਤੋਂ ਸੀਟ ’ਤੇ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ। ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ 48116 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਦੌਰਾਨ ‘ਆਪ’ ਦੇ ਜਗਰੂਪ ਸਿੰਘ ਸੇਖਵਾਂ ਨੂੰ 34195 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਇਕਬਾਲ ਸਿੰਘ ਮਾਹਲ ਨੂੰ 41125 ਵੋਟਾਂ ਹਾਸਲ ਹੋਈਆਂ ਹਨ।

ਵਿਧਾਨ ਸਭਾ ਚੋਣਾਂ ‘ਚ ਕਾਦੀਆਂ ਸੀਟ ‘ਤੇ ਅਕਸਰ ਬਦਲਾਅ ਦੇਖਣ ਨੂੰ ਮਿਲਿਆ ਹੈ। ਹਾਲਾਂਕਿ 2012 ਤੇ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਦੀਆਂ ਸੀਟ ‘ਤੇ ਲਗਾਤਾਰ ਦੋ ਵਾਰ ਕਾਂਗਰਸ ਦਾ ਕਬਜ਼ਾ ਰਿਹਾ ਹੈ। 2017 ਵਿੱਚ ਕਾਂਗਰਸ ਦੇ ਉਮੀਦਵਾਰ ਫਤਿਹਜੰਗ ਬਾਜਵਾ ਜੇਤੂ ਰਹੇ ਸਨ ਪਰ ਹੁਣ ਫਤਿਹਜੰਗ ਬਾਜਵਾ ਭਾਜਪਾ ਵੱਲੋਂ ਬਟਾਲਾ ਤੋਂ ਚੋਣ ਲੜੀ ਹੈ। ਕਾਂਗਰਸ ਵੱਲੋਂ ਉਨ੍ਹਾਂ ਦੇ ਵੱਡੇ ਭਰਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਚੋਣ ਮੈਦਾਨ ਵਿੱਚ ਹਨ। 2022 ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ, ‘ਆਪ’ ਵੱਲੋਂ ਜਗਰੂਪ ਸਿੰਘ ਸੇਖਵਾਂ, ਅਕਾਲੀ ਦਲ ਵੱਲੋਂ ਗੁਰਇਕਬਾਲ ਸਿੰਘ ਮਾਹਲ, ਪੰਜਾਬ ਲੋਕ ਕਾਂਗਰਸ ਵੱਲੋਂ ਮਾਸਟਰ ਜੌਹਰ ਸਿੰਘ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਜਸਪਾਲ ਸਿੰਘ ਚੋਣ ਮੈਦਾਨ ਵਿੱਚ ਹਨ।

LEAVE A REPLY

Please enter your comment!
Please enter your name here