ਕਾਨਪੁਰ ਹਾਦਸੇ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

0
80

ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਦਰਅਸਲ ਬਾਬੂਪੁਰਵਾ ਖੇਤਰ ਵਿੱਚ ਇੱਕ ਬੇਕਾਬੂ ਸਿਟੀ ਈ-ਬੱਸ ਦੇ ਪਲਟਣ ਨਾਲ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ- ਕਾਨਪੁਰ ਦੇ ਬਾਬੂ ਪੁਰਵਾ ਇਲਾਕੇ ਵਿੱਚ ਸੜਕ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਸ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ ਮੈਂ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਕਿਹਾ, ”ਕਾਨਪੁਰ ‘ਚ ਬੱਸ ਹਾਦਸੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਤੋਂ ਬੇਹੱਦ ਦੁਖੀ ਹਾਂ। ਇਸ ਘਟਨਾ ਵਿੱਚ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

ਰਾਮ ਰਹੀਮ ਖ਼ਿਲਾਫ਼ ਚਾਰਜਸ਼ੀਟ ‘ਤੇ ਭੜਕਿਆ ਡੇਰਾ

ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਘੰਟਾਘਰ ਤੋਂ ਟਾਟ ਮਿੱਲ ਚੌਰਾਹੇ ਵੱਲ ਇਕ ਈ-ਬੱਸ ਤੇਜ਼ ਰਫਤਾਰ ਨਾਲ ਆ ਰਹੀ ਸੀ। ਇਸ ਦੌਰਾਨ ਇਕ ਈ-ਰਿਕਸ਼ਾ ਨੂੰ ਟੱਕਰ ਮਾਰਨ ਤੋਂ ਬਾਅਦ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਡਿਵਾਈਡਰ ਨੂੰ ਪਾਰ ਕਰ ਕੇ ਉਲਟ ਦਿਸ਼ਾ ਤੋਂ ਆ ਰਹੇ ਵਾਹਨਾਂ ਨੂੰ ਟੱਕਰ ਮਾਰਦੀ ਹੋਈ ਡੰਪਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਡਰਾਈਵਰ ਬੱਸ ਛੱਡ ਕੇ ਫ਼ਰਾਰ ਹੋ ਗਿਆ। ਹਾਲਾਂਕਿ ਬਾਅਦ ‘ਚ ਉਸ ਨੂੰ ਫੜ ਲਿਆ ਗਿਆ।

LEAVE A REPLY

Please enter your comment!
Please enter your name here