ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਅੱਜ ਸਵੇਰੇ ਦੋ ਜਬਰਦਸਤ ਧਮਾਕੇ ਹੋਏ ਹਨ। ਇਹ ਧਮਾਕੇ ਦੋ ਵੱਖ-ਵੱਖ ਥਾਵਾਂ ‘ਤੇ ਹੋਏ। ਧਮਾਕਿਆਂ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਘਟਨਾ ਤੋਂ ਬਾਅਦ ਕਾਬੁਲ ‘ਚ ਹੜਕੰਪ ਮਚ ਗਿਆ ਹੈ। ਸੁਰੱਖਿਆ ਏਜੰਸੀਆਂ ਇਨ੍ਹਾਂ ਧਮਾਕਿਆਂ ਦੀ ਜਾਂਚ ਕਰ ਰਹੀਆਂ ਹਨ।
ਜਾਣਕਾਰੀ ਅਨੁਸਾਰ ਦੋਵੇਂ ਧਮਾਕੇ ਪੱਛਮੀ ਕਾਬੁਲ ਵਿੱਚ ਹੋਏ। ਪਹਿਲਾ ਧਮਾਕਾ ਇੱਕ ਸਿਖਲਾਈ ਕੇਂਦਰ ਨੇੜੇ ਹੋਇਆ ਜਦੋਂ ਕਿ ਦੂਜਾ ਧਮਾਕਾ ਅਬਦੁਲ ਰਹੀਮ ਸ਼ਹੀਦ ਹਾਈ ਸਕੂਲ ਦੇ ਸਾਹਮਣੇ ਹੋਇਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਸਕੂਲੀ ਬੱਚੇ ਕਲਾਸ ਲਈ ਜਾ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਪਹਿਲਾ ਧਮਾਕਾ ਮੁਮਤਾਜ਼ ਨਾਮ ਦੇ ਟ੍ਰੇਨਿੰਗ ਸੈਂਟਰ ਦੇ ਕੋਲ ਹੋਇਆ। ਧਮਾਕਾ ਹੈਂਡ ਗ੍ਰੇਨੇਡ ਨਾਲ ਕੀਤਾ ਗਿਆ। ਧਮਾਕੇ ‘ਚ ਦਰਜਨ ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ 25 ਵਿਦਿਆਰਥੀਆਂ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲੇ ਨੇ ਅਬਦੁਲ ਰਹੀਮ ਸ਼ਹੀਦ ਹਾਈ ਸਕੂਲ ਨੇੜੇ ਧਮਾਕਾ ਹੋਣ ਦੀ ਪੁਸ਼ਟੀ ਕੀਤੀ ਹੈ। ਮੰਤਰਾਲੇ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।