ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪੀਐੱਮ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਫਿਰ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹਨ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕੀਤਾ ਹੈ।
I salute the indomitable spirit of our food growers who are sitting in Delhi from this day, last year protesting against the black farm laws enacted by Modi government.
(1/2)— Charanjit S Channi (@CHARANJITCHANNI) November 26, 2021
ਸੀਐਮ ਚੰਨੀ ਨੇ ਟਵੀਟ ਕੀਤਾ ਕਿ ਮੈਂ ਸਾਡੇ ਭੋਜਨ ਉਤਪਾਦਕਾਂ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕਰਦਾ ਹਾਂ ਜੋ ਪਿਛਲੇ ਸਾਲ ਮੋਦੀ ਸਰਕਾਰ ਦੁਆਰਾ ਬਣਾਏ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਦੇ ਦਿਨ ਤੋਂ ਹੀ ਦਿੱਲੀ ਵਿੱਚ ਬੈਠੇ ਹਨ। ਉਨ੍ਹਾਂ ਦਾ ਅਹਿੰਸਕ ਸੰਘਰਸ਼ ਨਾ ਸਿਰਫ਼ ਸਖ਼ਤ ਕਾਨੂੰਨਾਂ ਨੂੰ ਰੱਦ ਕਰਨ ਲਈ ਸਗੋਂ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਬਹਾਦਰੀ, ਦ੍ਰਿੜਤਾ ਅਤੇ ਦ੍ਰਿੜਤਾ ਦੀ ਵਿਲੱਖਣ ਗਾਥਾ ਹੈ।
26 ਨਵੰਬਰ 2020 ਨੂੰ ਕਿਸਾਨਾਂ ਨੇ ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਸੀ। ਅੱਜ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਸਾਰੇ ਆਗੂ ਕਿਸਾਨਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਹੌਸਲੇ ਨੂੰ ਸਲਾਮ ਕਰ ਰਹੇ ਹਨ।