ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਕਿ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਨੇ ਬਾਰਦੋਲੀ ਸੱਤਿਆਗ੍ਰਹਿ ਵਿੱਚ ਕਿਸਾਨਾਂ ਦੇ ਅਧਿਕਾਰਾਂ, ਸਵੈ-ਮਾਣ ਅਤੇ ਸਨਮਾਨ ਦੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਸੰਘਰਸ਼ ਸਾਨੂੰ ਕਿਸਾਨਾਂ ‘ਤੇ ਹੋਏ ਜ਼ੁਲਮ ਵਿਰੁੱਧ ਇਨਸਾਫ਼ ਦੀ ਮੰਗ ਅਤੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਚੱਟਾਨ ਵਾਂਗ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ।

 

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਰਦਾਰ ਪਟੇਲ ਕਾਂਗਰਸ ਦੇ ਵਫ਼ਾਦਾਰ ਨੇਤਾ ਸਨ ਜੋ ਕਾਂਗਰਸ ਦੀ ਵਿਚਾਰਧਾਰਾ ਨੂੰ ਸਮਰਪਿਤ ਸਨ। ਆਰਐਸਐਸ  ’ਤੇ ਚੁਟਕੀ ਲੈਂਦਿਆਂ ਉਨ੍ਹਾਂ  ਕਿਹਾ ਕਿ  ਉਹ ਜਵਾਹਰ ਲਾਲ ਨਹਿਰੂ ਦੇ ਕਰੀਬੀ ਸਾਥੀ ਸਨ ਅਤੇ ਆਰਐਸਐਸ ਦੇ ਸਖ਼ਤ ਖ਼ਿਲਾਫ਼ ਸਨ। ਇਹ ਖੁਸ਼ੀ ਦੀ ਗੱਲ ਹੈ ਕਿ ਭਾਜਪਾ ਉਨ੍ਹਾਂ ਨੂੰ ਅਪਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ‘ਭਾਜਪਾ ਦੀ ਇਸ ਕਾਰਵਾਈ ਤੋਂ ਦੋ ਗੱਲਾਂ ਸਪੱਸ਼ਟ ਹੁੰਦੀਆਂ ਹਨ। ਪਹਿਲਾ ਉਹਨਾਂ ਦਾ ਆਪਣਾ ਕੋਈ ਮਹਾਨ ਸੁਤੰਤਰਤਾ ਸੈਨਾਨੀ ਨਹੀਂ ਹੈ। ਲਗਭਗ ਸਾਰੇ ਹੀ ਕਾਂਗਰਸ ਨਾਲ ਜੁੜੇ ਹੋਏ ਸਨ। ਦੂਜਾ ਸਰਦਾਰ ਪਟੇਲ ਵਰਗੇ ਮਹਾਨ ਵਿਅਕਤੀ ਅੱਗੇ ਇੱਕ ਨਾ ਇੱਕ ਦਿਨ ਉਨ੍ਹਾਂ ਦੇ ਸ਼ਤਰੂਆਂ ਨੂੰ ਵੀ ਨਮਨ ਕਰਨਾ ਪੈਂਦਾ ਹੈ।

LEAVE A REPLY

Please enter your comment!
Please enter your name here