ਕਿਸਾਨਾਂ ਨੇ 29 ਨਵੰਬਰ ਨੂੰ ਸੰਸਦ ਵੱਲ ਕੂਚ ਦਾ ਪ੍ਰੋਗਰਾਮ ਕੀਤਾ ਮੁਲਤਵੀ

0
94

ਕਿਸਾਨਾਂ ਨੇ 29 ਨਵੰਬਰ ਨੂੰ ਸੰਸਦ ਵੱਲ ਕੂਚ ਕਰਨਾ ਸੀ ਪਰ ਉਨ੍ਹਾਂ ਵੱਲੋਂ ਹੁਣ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਸੰਯੁਕਤ ਮੋਰਚੇ ਦੀ ਅੱਜ ਹੋਈ ਮੀਟਿੰਗ ਵਿਚ ਇਹ ਅਹਿਮ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ 29 ਨਵੰਬਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੂਰੂ ਹੋ ਰਿਹਾ ਹੈ।

ਇਸ ਦਿਨ ਤੋਂ ਕਿਸਾਨਾਂ ਵੱਲੋਂ ਸੰਸਦ ਵੱਲ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਸੀ। ਪਰ ਪਿਛਲੇ ਦਿਨੀਂ ਮੋਦੀ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।

ਅੱਜ ਖੇਤੀਬਾੜੀ ਮੰਤਰੀ ਤੋਮਰ ਨੇ ਪਰਾਲੀ ਸਾੜਨ ਨੂੰ ਅਪਰਾਧਿਕ ਕਾਰਵਾਈ ਤੋਂ ਬਾਹਰ ਰੱਖਣ ਦੀ ਮੰਗ ਮੰਨ ਲਈ ਹੈ। ਇਸ ਤੋਂ ਇਲਾਵਾ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਪੇਸ਼ ਕਰਨ ਬਾਰੇ ਵੀ ਐਲਾਨ ਕੀਤਾ ਹੈ।

ਉਨ੍ਹਾਂ ਵੱਲੋਂ 4 ਦਸੰਬਰ ਤੱਕ ਸੰਸਦ ਮਾਰਚ ਮੁਲਤਵੀ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਹੁਣ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ।

LEAVE A REPLY

Please enter your comment!
Please enter your name here