ਕਿਸਾਨਾਂ ਵੱਲੋਂ ਕੱਲ੍ਹ ਨੂੰ ਦੇਸ਼ ਭਰ ‘ਚ ਰੇਲ ਆਵਾਜਾਈ ‘ਤੇ ਲਗਾਈ ਜਾਵੇਗੀ ਰੋਕ

0
82

ਕੱਲ੍ਹ ਨੂੰ ਦੇਸ਼ ਭਰ ‘ਚ ਕਿਸਾਨਾਂ ਵੱਲੋਂ ਰੇਲ ਆਵਾਜਾਈ ਰੋਕੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ ਨੇ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਤੇ 26 ਅਕਤੂਬਰ ਨੂੰ ਲਖਨਊ ਮਹਾਂਰੈਲੀ ਦੇ ਆਪਣੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ। ਇਸ ਤਹਿਤ ਦੇਸ਼ ਭਰ ਵਿੱਚ ਰੇਲ 18 ਅਕਤੂਬਰ ਨੂੰ ਰੇਲਵੇ ਟਰੈਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੱਡੀਆਂ ਨੂੰ ਰੋਕਿਆ ਜਾਵੇਗਾ। ਇਸ ਤੋਂ ਬਾਅਦ ਸਾਰੇ ਕਿਸਾਨ ਸੰਗਠਨਾਂ ਨੂੰ 26 ਅਕਤੂਬਰ ਨੂੰ ਲਖਨਊ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।

ਬੀਤੇ ਦਿਨੀ ਬੀਕੇਯੂ ਦੇ ਸੂਬਾ ਪ੍ਰਧਾਨ ਕਰਮਾ ਸਿੰਘ ਪੱਡਾ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਹ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਹੈ ਕਿ 18 ਅਕਤੂਬਰ ਨੂੰ ਦੇਸ਼ ਭਰ ਦੇ ਕਿਸਾਨ ਰੇਲ ਰੋਕੋ ਅੰਦੋਲਨ ਕਰਕੇ ਆਪਣਾ ਰੋਸ ਪ੍ਰਗਟ ਕਰਨਗੇ। ਜਿਸ ਕਾਰਨ ਕਿਸਾਨਾਂ ਉਧਮ ਸਿੰਘ ਨਗਰ ‘ਚ ਵੀ ਵੱਖ-ਵੱਖ ਥਾਵਾਂ ‘ਤੇ ਰੇਲ ਰੋਕਣਗੇ।

ਉਨ੍ਹਾਂ ਨੇ ਕਿਹਾ ਕਿ ਕਾਸ਼ੀਪੁਰ, ਰੁਦਰਪੁਰ ਤੇ ਖਟੀਮਾ ਵਿੱਚ ਕਿਸਾਨਾਂ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਕਾਸ਼ੀਪੁਰ ਦੇ ਜਸਪੁਰ, ਕਾਸ਼ੀਪੁਰ ਅਤੇ ਬਾਜਪੁਰ ਦੇ ਕਿਸਾਨ ਕਾਸ਼ੀਪੁਰ ‘ਚ, ਰੁਦਰਪੁਰ, ਗਦਰਪੁਰ, ਕਿੱਛਾ ਦੇ ਕਿਸਾਨ ਰੁਦਰਪੁਰ ‘ਚ ਤੇ ਸਿਤਾਰਗੰਜ, ਨਾਨਕਮੱਤਾ, ਖਟੀਮਾ ਦੇ ਕਿਸਾਨ ਖਟੀਮਾ ‘ਚ ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣਗੇ।

ਇਸ ਦੇ ਨਾਲ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਸਤਨਾਮ ਸਿੰਘ ਸਾਹਨੀ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਮੇਜਰ ਸਿੰਘ ਪੂਨਾਵਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਕੁਲਦੀਪ ਸਿੰਘ ਵਜੀਦਪੁਰ ਨੇ ਦੱਸਿਆ ਕਿ ਸਿੰਘੂ ਬਾਰਡਰ ਦੀ ਘਟਨਾ ਦੁਖਦਾਈ ਹੈ, ਪਰ ਸੰਯੁਕਤ ਕਿਸਾਨ ਮੋਰਚੇ ਦਾ ਕਾਤਲ ਤੇ ਮ੍ਰਿਤਕ ਦੋਵਾਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here