ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਵਾਪਸ ਘਰਾਂ ਨੂੰ ਵਾਪਿਸ ਆਉਣਗੇ । ਖ਼ਬਰਾਂ ਅਨੁਸਾਰ, 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ। ਇਸ ਦਾ ਐਲਾਨ ਅੱਜ ਸਿੰਘੂ ਮੋਰਚੇ ‘ਤੇ ਕੀਤਾ ਜਾਵੇਗਾ। ਸਾਰੇ ਕਿਸਾਨ ਸ਼ੰਭੂ ਬਾਰਡਰ ਤੱਕ ਇਕੱਠੇ ਆਉਣਗੇ, ਉਸ ਤੋਂ ਬਾਅਦ ਆਪਣੇ-ਆਪਣੇ ਘਰਾਂ ਨੂੰ ਚਲੇ ਜਾਣਗੇ। 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ।
ਕੇਂਦਰ ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਸਾਰੀਆਂ ਮੰਗਾ, 11 ਦਸੰਬਰ ਨੂੰ ਹੋਵੇਗੀ ਕਿਸਾਨਾਂ ਦੀ ਘਰ ਵਾਪਸੀ?। On Air
ਦੱਸ ਦਈਏ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ ‘ਤੇ ਸਹਿਮਤੀ ਬਣ ਗਈ ਹੈ। ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਹੋ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ ‘ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।
ਖਾਸ ਗੱਲ ਇਹ ਹੈ ਕਿ SKM ਨੇ MSP ‘ਤੇ ਕਾਨੂੰਨੀ ਗਾਰੰਟੀ, ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਤੇ ਇਸ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਮੇਤ ਆਪਣੀਆਂ ਲੰਬਿਤ ਮੰਗਾਂ ‘ਤੇ ਕੇਂਦਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਐਸਕੇਐਮ ਦੀ ਪੰਜ ਮੈਂਬਰੀ ਕਮੇਟੀ ‘ਚ ਸ਼ਾਮਲ ਯੁੱਧਵੀਰ ਸਿੰਘ ਨੇ ਕਿਹਾ, ”ਹੁਣ ਗੇਂਦ ਸਰਕਾਰ ਦੇ ਕੋਰਟ ‘ਚ ਹੈ ਤੇ ਵੀਰਵਾਰ ਨੂੰ ਅੰਤਿਮ ਫੈਸਲਾ ਲਿਆ ਜਾਵੇਗਾ।”