ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਵੀ ਹੋਇਆ ਕੋਰੋਨਾ

0
74

ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੇ ਮਾਮਲੇ ਤੇਜੀ ਨਾਲ ਵਧ ਰਹੇ ਹਨ। ਉਥੇ ਹੀ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਖਤਰਾ ਹੋਰ ਵੀ ਵਧ ਰਿਹਾ ਹੈ।ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੀ ਕੋਰੋਨਾ ਦੀ ਲਪੇਟ ’ਚ ਆ ਗਏ ਹਨ। ਉਨ੍ਹਾਂ ਦੀ ਰਿਪੋਰਟ ਕੋਵਿਡ ਪਾਜ਼ੇਟਿਵ ਆਈ ਹੈ। ਇਸਤੋਂ ਬਾਅਦ ਉਹ ਇਕਾਂਤਵਾਸ ’ਚ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।  ਉਨ੍ਹਾਂ ਨੇ ਆਪਣੇ ਸੰਪਰਕ ’ਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

ਭਗਵੰਤ ਮਾਨ, ਸਿੱਧੂ, ਕੇਜਰੀਵਾਲ ਤੇ ਸੁਖਬੀਰ ਦੇ ਪੈਣਗੇ ਪੇਚੇ, ਜਾਣੋ ਕਿਵੇਂ ? ਕੈਪਟਨ ਦੀ ਵੀ ਉੱਡੇਗੀ ਝੰਡੀ !

ਉਨ੍ਹਾਂ ਨੇ ਟਵੀਟ ’ਚ ਲਿਖਿਆ, ‘ਮੈਂ ਅੱਜ ਹਲਕੇ ਲੱਛਣਾਂ ਦੇ ਨਾਲ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਸਾਰੇ ਜ਼ਰੂਰੀ ਪ੍ਰੋਟੋਕੋਲਸ ਦਾ ਪਾਲਣ ਕਰ ਰਿਹਾ ਹਾਂ। ਮੈਂ ਖੁਦ ਨੂੰ ਵੱਖ ਕਰ ਲਿਆ ਹੈ ਅਤੇ ਘਰ ’ਚ ਹੀ ਇਕਾਂਤਵਾਸ ’ਚ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਖੁਦ ਨੂੰ ਵੱਖ ਕਰਨ ਅਤੇ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ ਜੋ ਮੇਰੇ ਸੰਪਰਕ ’ਚ ਆਏ ਹਨ।

 

LEAVE A REPLY

Please enter your comment!
Please enter your name here