ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬੀਤੇ ਦਿਨੀ ਜੰਮੂ-ਕਸ਼ਮੀਰ ਵਿੱਚ 165 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ। ਜਿਨ੍ਹਾਂ ਵਿੱਚ ਜੇਹਲਮ ਅਤੇ ਤਵੀ ਹੜ੍ਹ ਕੰਟਰੋਲ ਪ੍ਰੋਜੈਕਟ ਸ਼ਾਮਲ ਹਨ। ਇਸ ਸੰਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ। ਇੱਕ ਅਧਿਕਾਰਿਤ ਬੁਲਾਰੇ ਅਨੁਸਾਰ ਕੇਂਦਰੀ ਮੰਤਰੀ ਨੇ 130.49 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤ, ਸਿੱਖਿਆ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਆਫਤ ਪ੍ਰਬੰਧਨ ਨਾਲ ਸੰਬੰਧਿਤ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।
ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਜੇਹਲਮ ਅਤੇ ਤਵੀ ਹੜ੍ਹ ਕੰਟਰੋਲ ਪ੍ਰੋਜੈਕਟ ਦੇ ਤਹਿਤ ਬਡਗਾਮ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਪੱਧਰ ਦੇ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਅਤੇ ਸੁਪਰਵਾਈਜ਼ਰੀ ਕੰਟਰੋਲ ਅਤੇ ਡਾਟਾ ਪ੍ਰਾਪਤੀ ਕੰਟਰੋਲ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਬੁਲਾਰਾ ਨੇ ਕਿਹਾ ਕਿ ਇਹ ਉਪ-ਪ੍ਰੋਜੈਕਟ ਜੇਹਲਮ ਜੇਹਲਮ ਅਤੇ ਤਵੀ ਹੜ੍ਹ ਕੰਟਰੋਲ ਪ੍ਰੋਜੈਕਟ ਦਾ ਹਿੱਸਾ ਹਨ, ਜਿਸ ਨੂੰ ਵਿਸ਼ਵ ਬੈਂਕ ਤੋਂ 25 ਕਰੋੜ ਅਮਰੀਕੀ ਡਾਲਰ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ।