ਕੋਰੋਨਾ ਦੇ ਵਧਦੇ ਹੋਏ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੂਰੀ ਮਾਤਰਾ ‘ਚ ਕੋਰੋਨਾ ਦਵਾਈ, ਆਕਸੀਜਨ ਅਤੇ ਸਹਾਇਕ ਉਪਕਰਣਾਂ ਦਾ ਭੰਡਾਰਨ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਧਾਨ ਸਕੱਤਰਾਂ ਅਤੇ ਸਿਹਤ ਸਕੱਤਰਾਂ ਨੂੰ ਲਿਖੀ ਚਿੱਠੀ ‘ਚ ਕਿਹਾ ਹੈ ਕਿ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੋਰੋਨਾ ਇਲਾਜ ‘ਚ ਕੰਮ ਆਉਣ ਵਾਲੀਆਂ ਸਾਰੀਆਂ ਦਵਾਈਆਂ, ਆਕਸੀਜਨ ਅਤੇ ਸਹਾਇਕ ਉਪਕਰਣਾਂ ਦਾ ਭੰਡਾਰਨ ਅਤੇ ਉਨ੍ਹਾਂ ਦੀ ਉਪਲੱਬਧਤਾ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਇਸ ਚਿੱਠੀ ਦੀ ਕਾਪੀ ਬੁੱਧਵਾਰ ਨੂੰ ਜਾਰੀ ਕੀਤੀ ਗਈ।

ਸਿਹਤ ਸਕੱਤਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਭਰ ‘ਚ ਆਕਸੀਜਨ ਪਲਾਂਟਾਂ ਅਤੇ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਉਪਲੱਬਧ ਕਰਵਾ ਰਹੀ ਹੈ। ਮਹਾਂਮਾਰੀ ਦੇ ਪ੍ਰਭਾਵ ਨਾਲ ਨਜਿੱਠਣ ‘ਚ ਮੈਡੀਕਲ ਆਕਸੀਜਨ ਮਹੱਤਵਪੂਰਨ ਤੱਤ ਹੈ। ਇਸ ਲਈ ਕੇਂਦਰ ਸਰਕਾਰ ਆਕਸੀਜਨ ਪਲਾਂਟ ਲਗਾਉਣ ਅਤੇ ਮਰੀਜ਼ਾਂ ਤੱਕ ਇਸ ਦੀ ਸਪਲਾਈ ਯਕੀਨੀ ਕਰਨ ‘ਚ ਮਦਦ ਦੇ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਾਰੇ ਸਿਹਤ ਸੇਵਾ ਕੇਂਦਰਾਂ ‘ਚ ਆਕਸੀਜਨ ਦੀ ਉਪਲੱਬਧਤਾ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਹਸਪਤਾਲਾਂ ‘ਚ ਕੋਰੋਨਾ ਦੇ ਇਲਾਜ ‘ਚ ਕੰਮ ਆਉਣ ਵਾਲੀਆਂ ਦਵਾਈਆਂ ਅਤੇ ਆਕਸੀਜਨ ਦਾ ਘੱਟੋ-ਘੱਟ ਅਗਲੇ 48 ਘੰਟੇ ਲਈ ਪੂਰਾ ਭੰਡਾਰਨ ਹੋਣਾ ਚਾਹੀਦਾ। ਹਸਪਤਾਲ ‘ਚ ਆਕਸੀਜਨ ਟੈਂਕਰ ਭਰੇ ਹੋਣੇ ਚਾਹੀਦੇ ਹਨ ਅਤੇ ਸਪਲਾਈ ਪ੍ਰਣਾਲੀ ਸਹੀ ਹੋਣੀ ਚਾਹੀਦੀ। ਚਿੱਠੀ ‘ਚ ਕਿਹਾ ਗਿਆ ਹੈ ਕਿ ਦੇਸ਼ ‘ਚ ਪੂਰੀ ਮੈਡੀਕਲ ਆਕਸੀਜਨ ਉਤਪਾਦਨ ਪਲਾਂਟ ਹਨ ਅਤੇ ਇਨ੍ਹਾਂ ਦਾ ਸੰਚਾਲਣ ਯਕੀਨੀ ਕੀਤਾ ਜਾਣਾ ਚਾਹੀਦਾ। ਇਸ ਦੇ ਨਾਲ ਹੀ ਆਕਸੀਜਨ ਸਿਲੰਡਰ ਭਰੇ ਹੋਣੇ ਚਾਹੀਦੇ ਹਨ ਅਤੇ ਪ੍ਰਯੋਗ ਕਰਨ ਦੀ ਹਾਲਤ ‘ਚ ਹੋਣੇ ਚਾਹੀਦੇ।

LEAVE A REPLY

Please enter your comment!
Please enter your name here