ਕੇਂਦਰ ਦਾ ਸਲਾਘਾ ਯੋਗ ਕਦਮ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਸੁਰੱਖਿਅਤ ਪਹੁੰਚੇ ਦਿੱਲੀ

0
61

ਅਫ਼ਗਾਨਿਸਤਾਨ ਤੋਂ ਰਵਾਨੇ ਹੋਏ 78 ਯਾਤਰੀ ਭਾਰਤ ਪੁੱਜ ਗਏ ਹਨ। ਜਿੰਨਾਂ ਵਿੱਚ ਏਅਰ ਇੰਡੀਆ ਦੀ ਫਲਾਈ ਵਿੱਚ ਪੁਹੰਚੇ ਇੰਨਾਂ ਲੋਕਾਂ ਵਿੱਚ 53 ਸਿੱਖ ਅਤੇ ਹਿੰਦੂ ਅਫਗਾਨ ਨਾਗਰਿਕ ਹਨ। ਇਸਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਦੁਸ਼ਾਂਬੇ ਤੋਂ ਦਿੱਲੀ ਆ ਹਨ। ਦਿੱਲੀ ਪਹੁੰਚਣ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੋਕਾਂ ਦਾ ਸੁਆਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਅਫਗਾਨਿਸਤਾਨ ਤੋਂ ਏਅਰ ਇੰਡੀਆ ਦੀ ਫਲਾਈਟ ਰਾਹੀਂ ਆਏ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੇਵਾ ਵੀ ਨਿਭਾਈ। ਉਨ੍ਹਾਂ ਨੇ ਟਵਿੱਟਰ ‘ਤੇ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਕੁਝ ਸਮਾਂ ਪਹਿਲਾਂ ਕਾਬੁਲ ਤੋਂ ਦਿੱਲੀ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ ਬਖਸ਼ਿਸ਼ ਪ੍ਰਾਪਤ ਹੋਈ।

ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉਥੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦਾ ਕੰਮ ਜਾਰੀ ਹੈ। ਅਫਗਾਨਿਸਤਾਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵੀ ਸੁਰੱਖਿਅਤ ਭਾਰਤ ਲਿਜਾਇਆ ਜਾ ਰਿਹਾ ਹੈ। ਇਸ ਕੜੀ ਵਿੱਚ, ਏਆਈ 1956 ਫਲਾਈਟ ਤੋਂ 78 ਯਾਤਰੀਆਂ ਨੇ ਉਡਾਣ ਭਰੀ ਸੀ। ਉਨ੍ਹਾਂ ਨੂੰ ਦੁਸ਼ਾਂਬੇ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਇਨ੍ਹਾਂ ਯਾਤਰੀਆਂ ਵਿੱਚ 25 ਭਾਰਤੀ ਵੀ ਹਨ। ਇਹ ਸਾਰੇ ਯਾਤਰੀ ਕਾਬੁਲ ਤੋਂ ਰਵਾਨਾ ਹੋਏ ਸਨ।

LEAVE A REPLY

Please enter your comment!
Please enter your name here