7ਵੇਂ ਤਨਖ਼ਾਹ ਕਮਿਸ਼ਨ ਤਹਿਤ ਤਨਖ਼ਾਹ ਲੈਣ ਵਾਲੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਸਰਕਾਰ ਨੇ 5ਵੇਂ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੇ ਮੁਲਾਜ਼ਮਾਂ ਨੂੰ ਵੀ ਤੋਹਫ਼ਾ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਦਾ ਡੀਏ 13 ਫੀਸਦੀ ਵਧਾਇਆ ਜਾਵੇਗਾ।
ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਨੇ ਕਿਹਾ ਕਿ 5ਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦਾ ਡੀਏ ਮੌਜੂਦਾ 368 ਫੀਸਦੀ ਤੋਂ ਵਧਾ ਕੇ 381 ਫੀਸਦੀ ਕੀਤਾ ਜਾਵੇਗਾ। ਯਾਨੀ ਇਸ ‘ਚ 13 ਫੀਸਦੀ ਦਾ ਬੰਪਰ ਵਾਧਾ ਹੋਵੇਗਾ। ਇਸ ਦੇ ਨਾਲ ਹੀ 6ਵੇਂ ਤਨਖਾਹ ਕਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦਾ ਡੀਏ 196 ਫੀਸਦੀ ਤੋਂ ਵਧਾ ਕੇ 203 ਫੀਸਦੀ ਕੀਤਾ ਜਾਵੇਗਾ। ਇਸ ‘ਚ 7 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਵਧਿਆ ਹੋਇਆ ਡੀਏ ਜਨਵਰੀ, 2022 ਤੋਂ ਲਾਗੂ ਹੋਵੇਗਾ ਅਤੇ ਪਿਛਲੇ ਮਹੀਨੇ ਦੇ ਬਕਾਏ ਵਜੋਂ ਅਦਾ ਕੀਤਾ ਜਾਵੇਗਾ। ਵਧੇ ਹੋਏ ਡੀਏ ਦਾ ਲਾਭ ਕੇਂਦਰੀ ਖੁਦਮੁਖਤਿਆਰ ਸੰਸਥਾਵਾਂ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ।