ਲਖਨਊ: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਬਕਾਰੀ ਟੈਕਸ ਘਟਾਉਣ ਦੇ ਸਰਕਾਰ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਣ, ਤਾਂ ਚੰਗਾ ਹੋਵੇਗਾ।

ਬਸਪਾ ਮੁਖੀ ਨੇ ਐਤਵਾਰ ਨੂੰ ਟਵੀਟ ਕੀਤਾ, ”ਭਾਜਪਾ ਦਾ ਨਾਅਰਾ ‘ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਵਿਸ਼ਵਾਸ’ ਹੈ।ਪਰ ਲੋਕ ਇਸ ਨਾਅਰੇ ਨੂੰ ਜੁਮਲੇ ਵਜੋਂ ਨਾ ਲੈ ਕੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ, ਜਦੋਂ ਦੇਸ਼ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਲੰਬੇ ਸਮੇਂ ਤੋਂ ਅੰਦੋਲਨ ਅਤੇ ਗੁੱਸੇ ਵਿੱਚ ਹਨ।

LEAVE A REPLY

Please enter your comment!
Please enter your name here