ਕੇਂਦਰ ਸਰਕਾਰ ਨੇ ਗਲਤ ਜਾਣਕਾਰੀਆਂ ਫੈਲਾਉਣ ਵਾਲੇ ਯੂਟਿਊਬ ਚੈਨਲਾਂ ਖਿਲਾਫ ਸਖਤ ਕਦਮ ਚੁੱਕਦੇ ਹੋਏ 22 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨਾਲ ਜੁੜੀਆਂ ਗਲਤ ਜਾਣਕਾਰੀਆਂ ਫੈਲਾਉਣ ਲਈ 22 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। 22 ਚੈਨਲਾਂ ਵਿੱਚੋਂ 18 ਭਾਰਤੀ ਯੂਟਿਊਬ ਨਿਊਜ਼ ਚੈਨਲ ਹਨ ਅਤੇ ਚਾਰ ਪਾਕਿਸਤਾਨ ਆਧਾਰਿਤ ਯੂਟਿਊਬ ਨਿਊਜ਼ ਚੈਨਲ ਹਨ।
ਮਨਿਸਟਰੀ ਆਫ ਇਨਫਰਮੇਸ਼ਨ ਐਂਡ ਬ੍ਰਾਡਕਾਸਟਿੰਗ ਨੇ IT Rules 2021 ਤਹਿਤ ਐਮਰਜੈਂਸੀ ਪਾਵਰ ਦਾ ਇਸੇਤਮਾਲ ਕਰਦੇ ਹੋਏ 22 YouTube ਚੈਨਲ, ਤਿੰਨ Twitter ਅਕਾਊਂਟ, ਇਕ Facebook ਅਕਾਊਂਟ ਤੇ ਇਕ ਨਿਊਜ਼ ਵੈੱਬਸਾਈਟ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਬਲਾਕ ਕੀਤੇ ਗਏ YouTube ਚੈਨਲਾਂ ਕੋਲ ਕੁੱਲ 260 ਕਰੋੜ ਵਿਵਰਸ਼ਿਪ ਸੀ। ਇਨ੍ਹਾਂ ਅਕਾਊਂਟਸ ਤੇ ਚੈਨਲਾਂ ਦਾ ਇਸਤੇਮਾਲ ਸੰਵੇਦਨਸ਼ੀਲ ਤੇ ਭਾਰਤ ਦੀ ਸੁਰੱਖਿਆ, ਵਿਦੇਸ਼ ਨੀਤੀ ਤੇ ਪਬਲਿਕ ਆਰਡਰ ਨਾਲ ਜੁੜੇ ਮਾਮਲਿਆਂ ‘ਚ ਫੇਕ ਨਿਊਜ਼ ਤੇ ਸੋਸ਼ਲ ਮੀਡੀਆ ‘ਤੇ ਗ਼ਲਤ ਜਾਣਕਾਰੀ ਫੈਲਾਉਣ ਲਈ ਕੀਤਾ ਜਾ ਰਿਹਾ ਸੀ।
IT Rules 2021 ਦੇ ਆਧਾਰ ‘ਤੇ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ YouTube ਚੈਨਲਾਂ ਖਿਲਾਫ਼ ਐਕਸ਼ਨ ਲਿਆ ਗਿਆ ਹੈ। ਦੱਸ ਦੇਈਏ ਕਿ ਸਰਕਾਰ ਪਿਛਲੇ ਸਾਲ ਫਰਵਰੀ ‘ਚ ਆਈਟੀ ਰੂਲਜ਼ 2021 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਲੇਟੈਸਟ ਬਲੌਗਿੰਗ ਆਰਡਰ ਤਹਿਤ 18 ਭਾਰਤੀ ਤੇ 4 ਪਾਕਿਸਤਾਨੀ YouTube ਚੈਨਲਾਂ ਨੂੰ ਬੈਨ ਕੀਤਾ ਗਿਆ ਹੈ।
ਇਨ੍ਹਾਂ ਯੂਟਿਊਬ ਚੈਨਲਾਂ ਦਾ ਇਸਤੇਮਾਲ ਵੱਖ-ਵੱਖ ਮੁੱਦਿਆਂ ‘ਤੇ ਫੇਕ ਨਿਊਜ਼ ਫੈਲਾਉਣ ਲਈ ਕੀਤਾ ਜਾ ਰਿਹਾ ਸੀ।