ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਇਨ੍ਹਾਂ ਤਿੰਨਾਂ ਰਾਜਾਂ ਦੇ 6 ਜ਼ਿਲ੍ਹਿਆਂ ਵਿੱਚ ਕੇਂਦਰ ਸਰਕਾਰ ਦੀ ਸਿਹਤ ਯੋਜਨਾ (CGHS) ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੇਂਦਰੀ CGHS ਦੇ ਡਾਇਰੈਕਟਰ ਦੁਆਰਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਨੋਟੀਫਿਕੇਸ਼ਨ ਵਿੱਚ ਚੰਡੀਗੜ੍ਹ ਅਤੇ ਦਿੱਲੀ ਦੇ CGHS ਦੇ ਸਬੰਧਤ ਵਧੀਕ ਡਾਇਰੈਕਟਰਾਂ ਨੂੰ ਇਨ੍ਹਾਂ ਸ਼ਹਿਰਾਂ ਦਾ ਦੌਰਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਸਥਾਨਾਂ ‘ਤੇ CGHS ਵੈਲਨੈਸ ਸੈਂਟਰ ਖੋਲ੍ਹਣ ਦੀ ਸੰਭਾਵਨਾ ਦਾ ਪਤਾ ਲਗਾਇਆ ਜਾਵੇ ਅਤੇ ਸ਼ਹਿਰਾਂ ਵਿੱਚ ਲਾਭਪਾਤਰੀਆਂ ਦੀ ਸੰਭਾਵਿਤ ਸੰਖਿਆ, ਖਾਸ ਤੌਰ ‘ਤੇ ਸੇਵਾ ਕਰ ਰਹੇ ਅਤੇ ਪੈਨਸ਼ਨਰਾਂ ਦੋਵਾਂ ਬਾਰੇ ਅੰਕੜੇ ਇਕੱਠੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਆਲੇ-ਦੁਆਲੇ ਦੇ ਖੇਤਰਾਂ ਅਤੇ ਢੁਕਵੇਂ ਰਿਹਾਇਸ਼ਾਂ ਦੀ ਉਪਲਬਧਤਾ ਨੂੰ ਵੀ ਦੇਖਿਆ ਜਾਵੇ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਅਜਿਹਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।