ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵਧਦੇ ਪ੍ਰਦੂਸ਼ਣ ਅਤੇ ਸੁਪਰੀਮ ਕੋਰਟ ਦੀ ਟਿੱਪਣੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਪਰੀਮ ਕੋਰਟ ਅਨੁਸਾਰ ਪਰਾਲੀ ਤੋਂ ਹੋਣ ਵਾਲਾ ਪ੍ਰਦੂਸ਼ਣ ਸਿਰਫ 4 ਫੀਸਦੀ ਹੈ। ਇਸ ਲਈ ਕੇਂਦਰ ਸਰਕਾਰ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰੇ। ਆਪ ਅਤੇ ਕੇਜਰੀਵਾਲ ਸ਼ੁਰੂ ਤੋਂ ਹੀ ਕਹਿ ਰਹੇ ਸਨ ਕਿ ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਵੱਧ ਰਹੇ ਪ੍ਰਦੂਸ਼ਣ ਲਈ ਪੰਜਾਬ, ਹਰਿਆਣਾ ਅਤੇ ਯੂਪੀ ਦੀਆਂ ਸਰਕਾਰਾਂ ਅਸਲ ਜ਼ਿੰਮੇਵਾਰ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਤੰਜ ਕੱਸਦਿਆ ਕਿਹਾ ਕਿ ਸਰਕਾਰ ਕਿਸਾਨਾਂ ਦੇ 300 ਕਰੋੜ ਰੁਪਏ ਦੱਬ ਕੇ ਬੈਠੀ ਹੈ। ਜਿਸ ਕਾਰਨ ਪੰਜਾਬ ਦੀ ਇੰਡਸਟਰੀ ਵੀ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਕਿਸਾਨਾਂ ਲਈ ਜਲਦੀ ਤੋਂ ਜਲਦੀ 300 ਕਰੋੜ ਰੁਪਏ ਲਾਗੂ ਕਰੇ। ਇਸ ਦੇ ਨਾਲ ਹੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹਰ ਜ਼ਿਮੀਂਦਾਰ ਨੂੰ ਪਰਾਲੀ ਦੀਆਂ ਮਸ਼ੀਨਾਂ ਮੁਹੱਈਆ ਕਰਵਾਏ ਅਤੇ ਵੱਧ ਰਹੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰੇ।