ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ’ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਪਣੇ ਰਾਜਨੀਤਿਕ ਲਾਭ ਲਈ ਪੰਜਾਬ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਜੇ ਸਖਤੀ ਵਧਾਉਣੀ ਹੈ ਤਾਂ ਬਾਰਡਰ ‘ਤੇ ਵਧਾਈ ਜਾਵੇ, ਜਿੱਥੇ ਹਰ ਰੋਜ਼ ਡਰੋਨ, ਨਸ਼ੇ ਤੇ ਬੰਬ ਬਰਾਮਦ ਹੋ ਰਹੇ ਹਨ।
ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ ਕੁੱਝ ਸੂਬਿਆਂ ਵਿਚ ਬੀ. ਐੱਸ. ਐੱਫ. ਦਾ ਸਰਹੱਦ ਨੇੜੇ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਚ ਟਿੱਪਣੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾ ਕੇ ਅਤੇ ਪੰਜਾਬ ’ਤੇ ਕਬਜ਼ਾ ਕਰ ਕੇ ਪੰਜਾਬੀਆਂ ਦੀ ਸ਼ਾਂਤੀ, ਆਜ਼ਾਦੀ ਤੇ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬੰਦਰਗਾਹਾਂ ’ਤੇ ਸਖਤੀ ਵਧਾਉਣੀ ਚਾਹੀਦੀ ਹੈ ਜਿੱਥੇ ਹਜ਼ਾਰਾਂ-ਕਰੋੜਾਂ ਦਾ ਨਸ਼ਾ ਬਰਾਮਦ ਹੋ ਰਿਹਾ ਹੈ।