ਕੇਜਰੀਵਾਲ ਨੇ ਕਿਸਾਨਾਂ ਦੇ ਹਿੱਤਾਂ ਲਈ ਕੁੱਝ ਨਹੀਂ ਕੀਤਾ : ਕੈਪਟਨ ਅਮਰਿੰਦਰ ਸਿੰਘ

0
59

ਚੰਡੀਗੜ੍ਹ : ਕੈਪਟਨ ਸਰਕਾਰ ਦੀ ਕਰਜ਼ਾ ਮੁਆਫੀ ਦੇ ਫੈਸਲੇ ਦੀ ਅਲੋਚਨਾ ਕਰਨ ‘ਤੇ ‘ਆਪ’ ਪਾਰਟੀ ਨੂੰ ਅੜੇ ਹੱਥ ਲੈਂਦੇ ਹੋਏ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਸੀਐੱਮ ਨੇ ਕਿਹਾ ਕਿ ਆਪ’ ਦਾ ਹੁੰਗਾਰਾ ਉਵੇਂ ਹੀ ਉਮੀਦ ਸੀ ਕਿਉਂਕਿ ਇਸ ਪਾਰਟੀ ਨੇ ਕਦੇ ਵੀ ਕਿਸਾਨ ਭਾਈਚਾਰੇ ਦੇ ਹਿੱਤਾਂ ਲਈ ਕੁੱਝ ਨਹੀਂ ਕੀਤਾ।

ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਪਹਿਲੀ ਸਰਕਾਰ ਸੀ ਜਿੰਨ੍ਹੇ ਕੇਂਦਰ ਸਰਕਾਰ ਦੇ ਵਿਵਾਦਿਤ ਅਤੇ ਖਤਰਨਾਕ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਨੋਟੀਫਾਈ ਕੀਤਾ। ਕੈਪਟਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ‘ਆਪ’ ਖੇਤੀਬਾੜੀ ਸੈਕਟਰ ਨਾਲ ਜੁੜੇ ਲੋਕਾਂ ਦੇ ਕਲਿਆਣ ਦੀ ਕੋਈ ਫਿਕਰ ਨਹੀਂ ਹੈ ਅਤੇ ਇਹ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਹਰ ਫੈਸਲੇ ਦਾ ਉਹ ਵਿਰੋਧ ਕਰਦੇ ਹੈ।

ਕੈਪਟਨ ਨੇ ਕਿਹਾ ਕਿ ‘ਆਪ’ ਵੋਟਰਾਂ ਨੂੰ ਆਕਰਸ਼ਤ ਕਰਨ ਲਈ ਵੋਟ ਪਾਉਣ ਤੋਂ ਪਹਿਲਾਂ ਸਿਰਫ ਵਾਅਦੇ ਕਰਨ ਦਾ ਵਿਖਾਵਾ ਕਰਦੀ ਹੈ ਅਤੇ ਕਾਂਗਰਸ ਆਪਣੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਕੈਪਟਨ ਨੇ ਕਿਹਾ ਕਿ ਤੁਸੀਂ 2022 ਦੇ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਖੇਤੀਬਾੜੀ ਮਜ਼ਦੂਰਾਂ ਅਤੇ ਬਿਨਾਂ ਜ਼ਮੀਨ ਵਾਲੇ ਕਿਸਾਨਾਂ ਦੀ ਕਰਜ ਮੁਆਫ਼ੀ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਅਨੇਕਾਂ ਵਿੱਤੀ ਮੁਸ਼ਕਲਾਂ ਅਤੇ ਕੋਵਿਡ ਮਹਾਂਮਾਰੀ ਦੇ ਕਾਰਨ ਪੈਦਾ ਹੋਏ ਹਲਾਤਾਂ ਦੇ ਬਾਵਜੂਦ 2017 ਵਿੱਚ ਕੀਤੇ ਹਰ ਵਾਅਦੇ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here