ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡੀਅਨ ਸਰਕਾਰ ਨੇ ਐਤਵਾਰ ਨੂੰ ਭਾਰਤ ਤੋਂ ਯਾਤਰੀ ਉਡਾਣਾਂ ‘ਤੇ ਲਗਾਈ ਗਈ ਪਾਬੰਦੀ ਹਟਾ ਦਿੱਤੀ ਹੈ। ਕੋਵਿਡ -19 ਪ੍ਰੋਟੋਕੋਲ ਦੇ ਮੱਦੇਨਜ਼ਰ ਪਾਬੰਦੀ ਲਗਾਈ ਗਈ ਸੀ।
ਕੈਨੇਡੀਅਨ ਸਰਕਾਰ ਨੇ ਐਤਵਾਰ ਨੂੰ ਕਿਹਾ, “ 27 ਸਤੰਬਰ, 2021 ਤੱਕ ਭਾਰਤ ਤੋਂ ਕੈਨੇਡਾ ਲਈ ਸਿੱਧੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਕੈਨੇਡਾ ਨੇ ਭਾਰਤ ਤੋਂ ਸਾਰੀਆਂ ਸਿੱਧੀਆਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ ‘ਤੇ ਪਾਬੰਦੀ ਸਤੰਬਰ ਤੱਕ ਵਧਾ ਦਿੱਤੀ ਸੀ। ਪਰ ਹੁਣ ਪਾਬੰਦੀ ਖਤਮ ਹੋਣ ਦੇ ਨਾਲ ਭਾਰਤ ਤੋਂ ਯਾਤਰੀ ਕੁੱਝ ਸਾਵਧਾਨੀਆਂ ਨਾਲ ਕੈਨੇਡਾ ਜਾ ਸਕਦੇ ਹਨ, ਜਿਸ ਵਿੱਚ ਇੱਕ ਪ੍ਰਵਾਨਤ ਪ੍ਰਯੋਗਸ਼ਾਲਾ ਤੋਂ ਕੋਵਿਡ -19 ਦੀ ਨਕਾਰਾਤਮਕ ਜਾਂਚ ਰਿਪੋਰਟ ਸ਼ਾਮਲ ਹੈ।
ਬਿਆਨ ਵਿੱਚ ਕਿਹਾ ਗਿਆ ਹੈ, ” ਭਾਰਤ ਦੇ ਯਾਤਰੀਆਂ ਕੋਲ ਦਿੱਲੀ ਹਵਾਈ ਅੱਡੇ ‘ਤੇ ਮਨਜ਼ੂਰਸ਼ੁਦਾ ਪ੍ਰਯੋਗਸ਼ਾਲਾ ਤੋਂ ਕੋਵਿਡ -19 ਦੇ ਨਕਾਰਾਤਮਕ ਟੈਸਟ ਦਾ ਸਬੂਤ ਹੋਣਾ ਲਾਜ਼ਮੀ ਹੈ। ਇਹ ਰਿਪੋਰਟ 18 ਘੰਟੇ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।
ਏਅਰ ਕੈਨੇਡਾ ਵੱਲੋਂ 27 ਸਤੰਬਰ ਨੂੰ ਭਾਰਤ ਤੋਂ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਉਮੀਦ ਹੈ , ਜਦੋਂ ਕਿ ਏਅਰ ਇੰਡੀਆ 30 ਸਤੰਬਰ ਤੋਂ ਕੈਨੇਡਾ ਲਈ ਆਪਣੀਆਂ ਉਡਾਣਾਂ ਦੁਬਾਰਾ ਸ਼ੁਰੂ ਕਰੇਗੀ