ਕੈਨੇਡਾ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ 12 ਸਾਲ ਤੇ ਉਸ ਤੋਂ ਵੱਧ ਉਮਰ ਦੇ ਹਰ ਤਰ੍ਹਾਂ ਦੇ ਯਾਤਰੀਆਂ ਲਈ ਕੋਵਿਡ-19 ਟੀਕਾਕਰਣ ਲਾਜ਼ਮੀ ਕਰ ਦਿੱਤਾ ਹੈ। ਖਬਰਾਂ ਅਨੁਸਾਰ ਕੋਰ ਪਬਲਿਕ ਪ੍ਰਸ਼ਾਸਨ ਵਿਚ ਸਾਰੇ ਸੰਘੀ ਕਰਮਚਾਰੀਆਂ ਨੂੰ 29 ਅਕਤੂਬਰ ਤੱਕ ਪੂਰੀ ਤਰ੍ਹਾਂ ਨਾਲ ਟੀਕਾਕਰਣ ਕਰਵਾਉਣ ਲਈ ਕਿਹਾ ਗਿਆ ਹੈ। ਜਿਹੜੇ ਲੋਕ ਪੂਰੀ ਤਰ੍ਹਾਂ ਨਾਲ ਟੀਕਾ ਨਹੀਂ ਲਗਵਾ ਪਾਏ ਹਨ ਜਾਂ ਉਸ ਤਾਰੀਖ਼ ਤੱਕ ਆਪਣੇ ਟੀਕਾਕਰਣ ਦੀ ਸਥਿਤੀ ਦਾ ਖੁਲਾਸਾ ਨਹੀਂ ਕਰਦੇ ਹਨ ਉਹਨਾਂ ਨੂੰ ਬਿਨਾਂ ਤਨਖਾਹ ਦੇ ਪ੍ਰਬੰਧਕੀ ਛੁੱਟੀ ‘ਤੇ ਰੱਖਿਆ ਜਾਵੇਗਾ।

ਸਰਕਾਰ ਨੇ ਇਹ ਵੀ ਕਿਹਾ ਕਿ ਕੈਨੇਡਾ ਵਿਚ ਹਵਾਈ ਜਹਾਜ਼ਾਂ, ਟਰੇਨਾਂ ਜਾਂ ਸਮੁੰਦਰੀ ਜਹਾਜ਼ਾਂ ਵਿਚ ਸਵਾਰ ਹੋਣ ਲਈ ਅਕਤੂਬਰ ਦੇ ਅਖੀਰ ਤੱਕ 12 ਜਾਂ ਉਸ ਤੋਂ ਵੱਧ ਉਮਰ ਦੇ ਸਾਰੇ ਯਾਤਰੀਆਂ ਦਾ ਪੂਰੀ ਤਰ੍ਹਾਂ ਟੀਕਾਕਰਣ ਕੀਤਾ ਹੋਣਾ ਚਾਹੀਦਾ ਹੈ। ਸੀਨੀਅਰ ਅਧਿਕਾਰੀਆਂ ਅਨੁਸਾਰ 82 ਫੀਸਦੀ ਯੋਗ ਕੈਨੇਡੀਅਨ ਪੂਰੀ ਤਰ੍ਹਾਂ ਨਾਲ ਟੀਕਾ ਲਗਵਾ ਚੁੱਕੇ ਹਨ। ਕੈਨੇਡਾ ਦੇ ਮੀਡੀਆ ਆਊਟਲੇਟਸ ਦੇ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਬੁੱਧਵਾਰ ਦੁਪਹਿਰ ਤੱਕ ਕੈਨੇਡਾ ਵਿਚ ਕੋਵਿਡ-19 ਦੇ 1,007 ਨਵੇਂ ਮਾਮਲੇ ਸਾਹਮਣੇ ਆਏ ਜਿਸ ਮਗਰੋਂ ਇੱਥੇ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 1,644,481 ਹੋ ਚੁੱਕੀ ਹੈ।

LEAVE A REPLY

Please enter your comment!
Please enter your name here