ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

0
123

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ। ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿਚ ਦਰਜ ਕਰਵਾਈ ਹੈ।

ਇਸੇ ਤਹਿਤ ਹੀ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀ ਜਿੱਤੇ ਹਨ। ਉਨ੍ਹਾਂ ਜਸਟਿਨ ਟਰੂਡੋ ਨੂੰ ਵੱਡੀ ਧਿਰ ਵਜੋਂ ਮੁੜ ਉਭਰਨ ਲਈ ਵੀ ਮੁਬਾਰਕਬਾਦ ਦਿੱਤੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੀ ਤਰੱਕੀ ਲਈ ਸਿੱਖਾਂ ਦੇ ਯੋਗਦਾਨ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਦੀ ਨਵੀਂ ਸਰਕਾਰ ਸਿੱਖਾਂ ਦੇ ਮਸਲਿਆਂ ਦੇ ਹੱਲ ਅਤੇ ਸਿੱਖ ਪਛਾਣ ਨੂੰ ਫੈਲਾਉਣ ਵਿਚ ਸੁਹਿਰਦ ਭੂਮਿਕਾ ਨਿਭਾਵੇਗੀ।

LEAVE A REPLY

Please enter your comment!
Please enter your name here