ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ‘ਤੇ ਕੱਸਿਆ ਤੰਜ, ਕਹੀ ਇਹ ਗੱਲ

0
63

ਵਿਰੋਧੀ ਧਿਰਾਂ ਨੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਸੂਬੇ ਦੇ ਅਫਸਰਾਂ ਨਾਲ ਮੀਟਿੰਗ ਕਰਨ ਉਤੇ ਵੱਡੇ ਸਵਾਲ ਚੁੱਕੇ ਹਨ।

ਕਾਂਗਰਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਸਰਕਾਰ ਨੂੰ ਕੰਟਰੋਲ ਕਰ ਰਹੇ ਹਨ ਤੇ ਇਸ ਕਾਰਨ ਸਰਕਾਰ ਖੁੱਲ੍ਹ ਕੇ ਕੰਮ ਨਹੀਂ ਕਰ ਪਾ ਰਹੀ। ਇਸ ਦੌਰਾਨ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸੀਐਮ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਮੀਟਿੰਗ ਵਿੱਚ ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੇ ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।

ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਨੂੰ ਇਸ ਮੁੱਦੇ ‘ਤੇ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਇਹ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਭਗਵੰਤ ਮਾਨ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕਰਨਗੇ ਤੇ ਅਸਲ ਕਮਾਨ ਕੇਜਰੀਵਾਲ ਹੱਥ ਹੋਵੇਗੀ। ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।

ਉਨ੍ਹਾਂ ਨੇ ਟਵੀਟ ਕੀਤਾ ਹੈ-ਜਿਸ ਦਾ ਡਰ ਸੀ, ਉਹੀ ਹੋਇਆ ਹੈ। ਇਹ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲੈਣਗੇ। ਭਗਵੰਤ ਮਾਨ ਰਬੜ ਦੀ ਮੋਹਰ ਤਾਂ ਪਹਿਲਾਂ ਹੀ ਸੀ, ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।

 

LEAVE A REPLY

Please enter your comment!
Please enter your name here