ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਜਿੱਥੇ ਇੱਕ ਪਾਸੇ ਹਲਚਲ ਮਚੀ ਹੋਈ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਦਿੱਲੀ ਵਿੱਚ ਹਨ।
ਦਰਅਸਲ, ਉਹ ਨਿਜੀ ਦੌਰੇ ਦੇ ਚਲਦੇ ਮੰਗਲਵਾਰ ਨੂੰ ਦਿੱਲੀ ਪੁੱਜੇ। ਉਥੇ ਹੀ ਬੁੱਧਵਾਰ ਸਵੇਰੇ ਉਨ੍ਹਾਂ ਨੇ ਪੰਜਾਬ ਸਰਕਾਰੀ ਦੀ ਸਰਕਾਰੀ ਰਿਹਾਇਸ਼ ਖਾਲੀ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਕਪੂਰਥਲਾ ਹਾਊਸ ਵਿੱਚ ਤੈਨਾਤ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਉਨ੍ਹਾਂ ਦੀ ਸੇਵਾ ਅਤੇ ਸਮਰਪਣ ਲਈ ਧੰਨਵਾਦ ਕੀਤਾ।








