ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ ਹੋ ਗਿਆ ਹੈ। ਇਸ ਦੇ ਨਾਲ ਕੋਰਟ ਕੰਪਲੈਕਸ ਦੇ ਬਾਹਰ ਲੋਕਾਂ ਦੀ ਹਫੜਾ-ਦਫੜੀ ਮੱਚ ਗਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਪਰ ਇਸ ਦੀ ਅਜੇ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਇਸ ਘਟਨਾ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਵਿਚਲਿਤ ਕਰਨ ਵਾਲੀ ਹੈ। ਉਨ੍ਹਾਂ ਨੇ ਕਿਹਾ ਕਿ 2 ਲੋਕਾਂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਇਸ ਦੇ ਨਾਲ ਹੀ ਮੈਂ ਜਖ਼ਮੀਆਂ ਦੇ ਠੀਕ ਹੋਣ ਦੀ ਪ੍ਰਾਥਨਾ ਕਰਦਾ ਹਾਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਨੂੰ ਇਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ।
Disturbing news of a blast at Ludhiana court complex. Saddened to know about the demise of 2 individuals, Praying for the recovery of those injured. @PunjabPoliceInd must get to the bottom of this.
— Capt.Amarinder Singh (@capt_amarinder) December 23, 2021