ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੀਸ਼ ਰਾਵਤ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁਝ ਮਹੀਨਿਆਂ ਤੋਂ ਮੈਂ ਵਫਾਦਾਰੀ ਦੇ ਦਬਾਅ ਹੇਠ ਸੀ।
ਮੈਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ 3 ਹਫ਼ਤੇ ਪਹਿਲਾਂ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਨੇ ਮੈਨੂੰ ਜਾਰੀ ਰੱਖਣ ਲਈ ਕਿਹਾ। ਦੁਨੀਆ ਨੇ ਮੇਰੀ ਬੇਇੱਜ਼ਤੀ ਅਤੇ ਅਪਮਾਨ ਵੇਖਿਆ ਹੈ ਅਤੇ ਫਿਰ ਵੀ ਹਰੀਸ਼ ਰਾਵਤ ਇਸਦੇ ਉਲਟ ਦਾਅਵੇ ਕਰ ਰਹੇ ਹਨ। ਉਨ੍ਹਾਂ ਨੇ ਟਿੱਪਣੀ ਕੀਤੀ, “ਜੇ ਇਹ ਅਪਮਾਨ ਨਹੀਂ ਸੀ ਤਾਂ ਇਹ ਕੀ ਸੀ?”








