ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ।
ਸੂਤਰਾਂ ਅਨੁਸਾਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਰੰਧਾਵਾ ਦੀ ਇਸ ਵੇਲੇ ਰਾਹੁਲ ਗਾਂਧੀ ਨਾਲ ਮੁਲਾਕਾਤ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਇਸ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੇ ਜਾਣ ਦੇ ਆਸਾਰ ਹਨ।