ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕੈਪਟਨ ਦੀ ਨਵੀਂ ਪਾਰਟੀ ‘ਤੇ ਦਿੱਤਾ ਇਹ ਬਿਆਨ

0
116

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਈ ਗਈ। ਉਨ੍ਹਾਂ ਵੱਲੋਂ ਨਵੀਂ ਪਾਰਟੀ ਬਣਾਉਣ ਬਾਰੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਅੱਜ ਪਟਿਆਲਾ ਮੈਡੀਕਲ ਕਾਲਜ ਵਿੱਚ ਆਕਸੀਜਨ ਪਲਾਂਟ ਦੇ ਨਾਲ-ਨਾਲ ਵੱਖ ਉਦਘਾਟਨਾਂ ਨੂੰ ਲੈ ਕੇ ਇੱਥੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਨੂੰ ਪਤਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਮ ਵੀ ‘ਪੰਜਾਬ ਲੋਕ ਕਾਂਗਰਸ’ ਰੱਖਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ ਭਾਜਪਾ ਨਾਲ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਆਪਣੀ ਪਾਰਟੀ ਦਾ ਨਾਮ ‘ਪੰਜਾਬ ਲੋਕ ਭਾਜਪਾ’ ਰੱਖਣਾ ਚਾਹੀਦਾ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਉਨ੍ਹਾਂ ਨੂੰ ਪਤਾ ਹੈ ਕਿ ਜੇਕਰ ਉਨ੍ਹਾਂ ਨੇ ਇਸ ਤਰ੍ਹਾਂ ਕੀਤਾ ਤਾਂ ਉਨ੍ਹਾਂ ਨੂੰ ਕੁੱਝ ਹਾਸਲ ਨਹੀਂ ਹੋਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਭੁੱਖ-ਹੜਤਾਲ ਵਾਲੇ ਬਿਆਨ ਬਾਰੇ ਬੋਲਦਿਆਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਡਰੱਗਜ਼ ਦਾ ਕੇਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਉਮੀਦ ਹੈ ਕਿ ਇਸ ਵਾਰ ਬੰਦ ਰਿਪੋਰਟ ਖੁੱਲ੍ਹੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲੇਗੀ। ਡਾ. ਰਾਜ ਕੁਮਾਰ ਵੇਰਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਨਕਲੀ ਮੁੱਖ ਮੰਤਰੀ ਕੌਣ ਹੈ, ਇਸ ਦਾ ਸਭ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੱਸਣ ਕਿ ਦਿੱਲੀ ਵਿੱਚ ਕਿਸ ਨੂੰ ਮੁਫ਼ਤ ਬਿਜਲੀ ਮਿਲੀ ਹੈ ਅਤੇ ਕਿਹੜੇ ਸਕੂਲ ਖੋਲ੍ਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਇੱਥੇ ਤਾਂ ਐਲਾਨ ਕਰਕੇ ਚਲੇ ਗਏ ਪਰ ਦਿੱਲੀ ‘ਚ ਉਨ੍ਹਾਂ ਕੋਲੋਂ ਕੁੱਝ ਨਹੀਂ ਹੋਇਆ।

LEAVE A REPLY

Please enter your comment!
Please enter your name here