ਚੰਡੀਗੜ੍ਹ: ਸ਼ਹਿਰ ਦੇ ਸੈਕਟਰ -26 ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋ ਗਿਆ ਹੈ। ਇਹ ਹਾਦਸਾ ਦੋ ਸਰਕਾਰੀ ਵਾਹਨਾਂ ਦੀ ਭਿਆਨਕ ਟੱਕਰ ਕਾਰਨ ਵਾਪਰਿਆ। ਇਸ ਦੌਰਾਨ ਇੱਕ ਮਹਿਲਾ ਕਾਂਸਟੇਬਲ ਵਾਹਨ ਵਿੱਚ ਬੁਰੀ ਤਰ੍ਹਾਂ ਫਸੀ ਹੋਈ ਸੀ, ਜਿਸ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ।
ਫਿਲਹਾਲ ਮਹਿਲਾ ਕਾਂਸਟੇਬਲ ਨੂੰ ਜ਼ਖਮੀ ਹਾਲਤ ਵਿੱਚ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਅਤੇ ਭਾਰੀ ਪੁਲਿਸ ਬਲ ਮੌਕੇ ‘ਤੇ ਤਾਇਨਾਤ ਹਨ।
ਐਸਪੀ ਕੇਤਨ ਬਾਂਸਲ ਨੇ ਦੱਸਿਆ ਕਿ ਆਰਬੀਆਈ ਦੇ ਕੁਝ ਵਾਹਨ ਆਪਸ ਵਿੱਚ ਟਕਰਾ ਗਏ, ਜਿਨ੍ਹਾਂ ਵਿੱਚ ਜ਼ਿਆਦਾਤਰ ਮਹਿਲਾ ਕਾਂਸਟੇਬਲ ਸਵਾਰ ਸਨ। ਜਿਨ੍ਹਾਂ ਨੂੰ ਕੁਝ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।









