ਕੋਰੋਨਾ ਆਫ਼ਤ: ਹਰਿਆਣਾ ‘ਚ 20 ਸਤੰਬਰ ਤੱਕ ਜਾਰੀ ਰਹੇਗਾ ਲਾਕਡਾਊਨ

0
64

ਕੋਰੋਨਾ ਵਾਇਰਸ ਦਾ ਖਤਰਾ ਅਜੇ ਵੀ ਬਰਕਰਾਰ ਹੈ। ਇਸ ਲਈ ਇਸ ਕਾਰਨ ਹਰਿਆਣਾ ’ਚ ਤਾਲਾਬੰਦੀ ‘ਚ 2 ਹਫਤੇ ਦਾ ਵਾਧਾ ਕੀਤਾ ਗਿਆ ਹੈ। ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਚਲਾਏ ਜਾ ਰਹੇ ‘ਮਹਾਂਮਾਰੀ ਅਲਰਟ ਸੁਰੱਖਿਅਤ ਹਰਿਆਣਾ’ ਦੇ ਸਮੇਂ ਨੂੰ ਕੁੱਝ ਹੋਰ ਰਿਆਇਤਾਂ ਨਾਲ 20 ਸਤੰਬਰ ਤਕ ਵਧਾ ਦਿੱਤਾ ਹੈ। ਕੋਰੋਨਾ ਮਾਮਲਿਆਂ ਦੀ ਰਫ਼ਤਾਰ ਜ਼ਰੂਰ ਕੁੱਝ ਘੱਟ ਹੋਈ ਹੈ ਪਰ ਕੋਰੋਨਾ ਵਾਇਰਸ ਦੀ ਆਫ਼ਤ ਅਜੇ ਟਲੀ ਨਹੀਂ ਹੈ। ਕੋਰੋਨਾ ਦੇ ਇਸ ਖਤਰੇ ਨੂੰ ਦੇਖਦੇ ਹੋਏ ਪਹਿਲਾਂ 6 ਸਤੰਬਰ ਤੱਕ ਪਾਬੰਦੀ ਲਾਈ ਗਈ ਸੀ, ਜਿਸ ਨੂੰ ਹੁਣ ਦੋ ਹੋਰ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ।

ਹਰਿਆਣਾ ਸਰਕਾਰ ਦੁਆਰਾ ਜਾਰੀ ਆਦੇਸ਼ ਅਨੁਸਾਰ ਪਾਬੰਦੀਆਂ 20 ਸਤੰਬਰ ਦੀ ਸਵੇਰੇ 5 ਵਜੇ ਤੱਕ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਪ੍ਰਦੇਸ਼ ’ਚ ਹਫ਼ਦੇ ਦੇ 7 ਦਿਨ, ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਗੂ ਰਹੇਗਾ। ਇਸ ਬਾਬਤ ਸੂਬੇ ਦੇ ਮੁੱਖ ਸਕੱਤਰ ਵਿਜੇ ਵਰਧਨ ਨੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਹਰਿਆਣਾ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤਾ ਹੈ। ਹਾਲਾਂਕਿ ਰੈਸਟੋਰੈਂਟ, ਬਾਰ ਅਤੇ ਕੱਲਬ ਨੂੰ ਢਿੱਲ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ ਰਾਤ 11 ਵਜੇ ਤਕ ਖੋਲ੍ਹਣ ਦੀ ਆਗਿਆ ਰਹੇਗੀ।

ਇਸ ਦੇ ਨਾਲ ਹੀ ਸਾਰੇ ਪ੍ਰਾਈਵੇਟ ਦਫ਼ਤਰ ਪੂਰੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਪ੍ਰਦੇਸ਼ ਵਿਚ ਇਸ ਤੋਂ ਪਹਿਲਾਂ ਹੀ ਰੈਸਟੋਰੈਂਟ ਅਤੇ ਬਾਰ ਨੂੰ 50 ਫ਼ੀਸਦੀ ਸਮਰੱਥਾਂ ਨਾਲ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਹਰਿਆਣਾ ਵਿਚ ਨੋ ਮਾਸਕ ਨੋ ਸਰਵਿਸ ਨਿਯਮ ਲਾਗੂ ਰਹੇਗਾ। ਬਿਨਾਂ ਮਾਸਕ ਵਾਲੇ ਲੋਕਾਂ ਨੂੰ ਕੋਈ ਵੀ ਸੇਵਾ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here