ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠਣ ਲਈ ‘ਆਪ’ ਵੱਲੋਂ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ਼

0
65

ਜਲੰਧਰ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੋਰੋਨਾ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਸਹਾਇਤਾ ਦੇਣ ਲਈ ‘ਆਪ ਦਾ ਡਾਕਟਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਵਾਸੀਆਂ ਲਈ ਇਕ ਹੈਲਪਲਾਈਨ ਨੰਬਰ 782-727-5743 ਜਾਰੀ ਕੀਤਾ ਗਿਆ ਸੀ, ਜਿਸ ’ਤੇ ਸੰਪਰਕ ਕਰਕੇ ਕੋਈ ਵਿਅਕਤੀ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਹਾਸਲ ਕਰ ਸਕਦਾ ਹੈ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ’ਤੇ ਆਮ ਆਦਮੀ ਪਾਰਟੀ ਦੇ ਮੈਡੀਕਲ ਵਿੰਗ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ , ਸਹਿ ਪ੍ਰਧਾਨ ਡਾ. ਸੰਜੀਵ ਸ਼ਰਮਾ ਅਤੇ ਡਾ. ਚਰਨਜੀਤ ਸਿੰਘ ਨੇ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ਼ ਕੀਤਾ ਸੀ। ਡਾਕਟਰ ਵਿੰਗ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ’ਚ ਫੇਲ੍ਹ ਸਿੱਧ ਹੋਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਲ ਹੈ, ਇਸ ਲਈ ਆਮ ਆਦਮੀ ਪਾਰਟੀ ਦੇ ਮੈਡੀਕਲ ਵਿੰਗ ਵੱਲੋਂ ਇਹ ਵਿਸ਼ੇਸ਼ ਹੈਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ।

LEAVE A REPLY

Please enter your comment!
Please enter your name here