ਕੋਰੋਨਾ ਦਾ ਕਹਿਰ ਦੇਸ਼- ਵਿਦੇਸ਼ ਅੰਦਰ ਵੱਧਦਾ ਹੀ ਜਾ ਰਿਹਾ ਹੈ। ਉੱਤਰੀ ਕੋਰੀਆ ‘ਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੋਰੀਆ ਦੀ ਵਰਕਰਜ਼ ਪਾਰਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਕਈ ਹੁਕਮ ਵੀ ਦਿੱਤੇ ਗਏ ਹਨ।ਰਿਪੋਰਟ ਅਨੁਸਾਰ ਉੱਤਰੀ ਕੋਰੀਆ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 232 880 ਨਵੇਂ ਮਾਮਲੇ ਸਾਹਮਣੇ ਆਏ ਹਨ।ਪਿਛਲੇ ਤਿੰਨ ਦਿਨਾਂ ਤੋਂ ਮੁਲਾਜ਼ਮਾਂ ਵੱਲੋਂ ਇੱਥੇ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 20,5,630 ਮਰੀਜ਼ ਠੀਕ ਹੋ ਗਏ ਹਨ ਅਤੇ ਛੇ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਦੇਸ਼ ਭਰ ਵਿੱਚ ਕੋਰੋਨਾ ਦੇ ਕੁੱਲ 17,15,950 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 1,024,720 ਮਰੀਜ਼ ਠੀਕ ਹੋ ਚੁੱਕੇ ਹਨ।

ਇਸ ਮਹਾਂਮਾਰੀ ਨਾਲ ਨਜਿੱਠਣ ਵਿਚ ਅਹਿਮ ਭੂਮਿਕਾ ਨਿਭਾਉਣ ਦੇ ਮਕਸਦ ਨਾਲ ਉੱਤਰੀ ਕੋਰੀਆ ਨੇ ਤਿੰਨ ਹਜ਼ਾਰ ਫੌਜੀ ਜਵਾਨ ਵੀ ਤਾਇਨਾਤ ਕੀਤੇ ਹਨ। ਉਨ੍ਹਾਂ ਦਾ ਕੰਮ ਦਵਾਈਆਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਹੈ। ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਕਿਸੇ ਵੀ ਹਾਲਤ ਵਿੱਚ ਦਵਾਈਆਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ।ਕਿਮ ਜੋਂਗ ਉਨ ਨੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਦਵਾਈਆਂ ਦੀ ਸਪਲਾਈ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਮਹਾਮਾਰੀ ਦੀ ਰੋਕਥਾਮ ਲਈ ਦੇਸ਼ ਭਰ ਵਿੱਚ 1428000 ਲੋਕਾਂ ਦੀ ਐਮਰਜੈਂਸੀ ਡਿਊਟੀ ਲਗਾਈ ਗਈ ਹੈ। ਇਸ ਵਿੱਚ ਸਰਕਾਰੀ ਅਧਿਕਾਰੀਆਂ ਤੋਂ ਲੈ ਕੇ ਅਧਿਆਪਕ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਵਲੰਟੀਅਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here