ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਉਤਰਾ-ਝੜ੍ਹਾਅ ਜਾਰੀ ਹੈ। ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਤੱਕ ਵੀ ਖਤਮ ਨਹੀਂ ਹੋਇਆ। ਹਰ ਰੋਜ਼ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹੀ ਕਾਰਨ ਹੈ ਕਿ ਕੋਰੋਨਾਵਾਇਰਸ ਦੀ ਨਿਗਰਾਨੀ ਕਰਨ ਵਾਲੇ ਮਾਹਰ ਅਜੇ ਵੀ ਤੀਜੀ ਲਹਿਰ ਬਾਰੇ ਚੌਕਸ ਹਨ।
ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 15 ਹਜ਼ਾਰ 981 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 24 ਘੰਟਿਆਂ ਦੌਰਾਨ 166 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 3 ਕਰੋੜ 49 ਲੱਖ 53 ਹਜ਼ਾਰ 573 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 2 ਲੱਖ 1 ਹਜ਼ਾਰ 632 ਐਕਟਿਵ ਮਾਮਲੇ ਹਨ, ਜਦੋਂ ਕਿ 3 ਕਰੋੜ 33 ਲੱਖ 99 ਹਜ਼ਾਰ 961 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ।
ਇਸ ਤੋਂ ਇਲਾਵਾ ਕੋਰੋਨਾ ਕਾਰਨ ਹੁਣ ਤੱਕ 4 ਲੱਖ 51 ਹਜ਼ਾਰ 980 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 8,36,118 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ 97,23,77,045 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ।