ਕੋਰੋਨਾ ਮਾਮਲਿਆਂ ‘ਚ ਵਾਧਾ ਜਾਰੀ, PM ਮੋਦੀ ਨੇ 27 ਅਪ੍ਰੈਲ ਨੂੰ ਬੁਲਾਈ ਅਹਿਮ ਬੈਠਕ

0
132

ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਹ ਗਿਣਤੀ ਹੁਣ ਭਾਵੇਂ ਥੋੜ੍ਹੀ ਹੈ, ਪਰ ਸਰਕਾਰ ਦੀ ਚਿੰਤਾ ਵਧਾਉਣ ਲਈ ਕਾਫੀ ਹੈ। ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੀਐੱਮ ਮੋਦੀ ਨੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਪ੍ਰੈਲ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ ਤੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਉਪਾਵਾਂ ਤੇ ਤਿਆਰੀਆਂ ਦੀ ਸਮੀਖਿਆ ਕਰਨਗੇ। ਪੀਐਮ ਮੋਦੀ ਦੇ ਨਾਲ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਤੇ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਦੇ ਵੀ ਇਸ ਮੀਟਿੰਗ ‘ਚ ਸ਼ਾਮਲ ਹੋਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਉਹ ਦੇਸ਼ ‘ਚ ਕੋਵਿਡ ਦੀ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਤੇ ਸਿਹਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਵੀ ਕਰ ਰਹੇ ਹਨ। ਪਰ ਪੀਐਮ ਦੀ ਮੁਲਾਕਾਤ ਦਾ ਮਤਲਬ ਇਹ ਵੀ ਹੈ ਕਿ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ।

ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 1,083 ਨਵੇਂ ਕੇਸ ਅਤੇ 1 ਮੌਤ ਦਰਜ ਕੀਤੀ ਗਈ ਹੈ। ਇਸ ਸਮੇਂ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 3,975 ਹੈ ਅਤੇ ਇਨਫੈਕਸ਼ਨ ਦੀ ਦਰ 4.48 ਫੀਸਦੀ ਤਕ ਪਹੁੰਚ ਗਈ ਹੈ। ਦਿੱਲੀ ਸਰਕਾਰ ਨੇ ਲੋਕਾਂ ਨੂੰ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਦਿੱਲੀ ਪ੍ਰਸ਼ਾਸਨ ਨੇ ਫਿਰ ਤੋਂ ਜਨਤਕ ਥਾਵਾਂ ‘ਤੇ ਮਾਸਕ ਲਾਜ਼ਮੀ ਕਰ ਦਿੱਤਾ ਹੈ।

LEAVE A REPLY

Please enter your comment!
Please enter your name here