ਕੋਰੋਨਾ ਵੈਕਸੀਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ

0
27

ਕੇਂਦਰ ਸਰਕਾਰ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਇੱਕ ਅਹਿਮ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨਵੰਬਰ ‘ਚ ਕੋਰੋਨਾ ਵੈਕਸੀਨ ਦੀਆਂ 30 ਕਰੋੜ ਡੋਜ਼ ਖਰੀਦੇਗੀ। ਸਰਕਾਰੀ ਸੂਤਰਾਂ ਅਨੁਸਾਰ ਇਸ ‘ਚੋਂ 6 ਕਰੋੜ ਭਾਰਤ ਬਾਇਓਟੈਕ ਦੇ ਕੋਵੈਕਸੀਨ, 22 ਕਰੋੜ ਸੀਰਮ ਇੰਸਟੀਚਿਊਟ ਆਫ ਇੰਡੀਆ ਕੋਵੀਸ਼ੀਲਡ ਤੇ 2 ਕਰੋੜ ਜ਼ਾਈਡਸ ਕੈਡਿਲਾ ਦੇ ਜ਼ਾਈਕੋਵੀ-ਡੀ ਹੋਣਗੇ।

ਜਾਣਕਾਰੀ ਅਨੁਸਾਰ Zydus Cadila ਦੀ ZyCoV-D ਦੀ ਕੀਮਤ ਵੀ ਨਵੰਬਰ ‘ਚ ਪਤਾ ਲੱਗ ਜਾਵੇਗੀ। ਕੋਵੀਸ਼ੀਲਡ ਦੀਆਂ ਦੋ ਖੁਰਾਕਾਂ ਵਿਚਕਾਰ ਅੰਤਰਾਲ ਨੂੰ ਘਟਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ। 2 ਨਵੰਬਰ ਤੋਂ ਕੇਂਦਰ ਸਰਕਾਰ ਕੋਰੋਨਾ ਟੀਕਾਕਰਨ ਨੂੰ ਤੇਜ਼ ਕਰਨ ਲਈ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਅਨੁਸਾਰ ਭਾਰਤ ਦੀ 77 ਫੀਸਦੀ ਬਾਲਗ ਆਬਾਦੀ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਹੈ, ਜਦੋਂ ਕਿ 32 ਫੀਸਦੀ ਆਬਾਦੀ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਉਨ੍ਹਾਂ ਨੇ ਦੱਸਿਆ, ’10 ਕਰੋੜ ਤੋਂ ਵੱਧ ਲੋਕਾਂ ਨੇ ਵੈਕਸੀਨ ਦੀ ਦੂਜੀ ਖੁਰਾਕ ਨਹੀਂ ਲਈ ਹੈ। ਜੋ ਦੂਜੀ ਖੁਰਾਕ ਲਈ ਯੋਗ ਹਨ, ਉਨ੍ਹਾਂ ਨੂੰ ਇਹ ਲੈਣੀ ਚਾਹੀਦੀ ਹੈ।

ਹੁਣ ਸਰਕਾਰ ਸਾਰੇ ਬਾਲਗਾਂ ਨੂੰ ਟੀਕਾਕਰਨ ਕਰਵਾਉਣ ‘ਤੇ ਧਿਆਨ ਦੇ ਰਹੀ ਹੈ। ਇਸ ਲਈ ‘ਹਰ ਘਰ ਦਸਤਕ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ 30 ਨਵੰਬਰ ਤਕ ਮੁਕੰਮਲ ਟੀਕਾਕਰਨ ਦਾ ਟੀਚਾ ਹਾਸਲ ਕੀਤਾ ਜਾਣਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 16,156 ਨਵੇਂ ਇਨਫੈਕਸ਼ਨ ਦੀ ਪੁਸ਼ਟੀ ਹੋਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 3,42,31,809 ਹੋ ਗਈ ਹੈ, ਜਦੋਂ ਕਿ ਐਕਟਿਵ ਦੀ ਗਿਣਤੀ ਕੇਸ ਘਟ ਕੇ 1,60,989 ਰਹਿ ਗਏ।

LEAVE A REPLY

Please enter your comment!
Please enter your name here