ਦੇਸ਼ ਵਿੱਚ ਕੋਲੇ ਦੀ ਘਾਟ ਕਾਰਨ ਬਿਜਲੀ ਦੀ ਪੈਦਾਵਾਰ ਨੂੰ ਲੈ ਕੇ ਬਹੁਤ ਸਮੱਸਿਆ ਆ ਰਹੀ ਹੈ। ਜਿਸ ਕਾਰਨ ਹੁਣ ਪੰਜਾਬ ਵਿੱਚ ਵੀ ਬਿਜਲੀ ਸੰਕਟ ਡੂੰਘਾ ਹੋ ਗਿਆ ਹੈ। ਥਰਮਲ ਪਲਾਂਟਾਂ ਵਿੱਚ ਬਿਜਲੀ ਦਾ ਉਤਪਾਦਨ ਬਹੁਤ ਘੱਟ ਗਿਆ ਹੈ, ਜਿਸ ਕਾਰਨ ਪੀਐਸਪੀਸੀਐਲ ਨੇ ਬਿਜਲੀ ਕੱਟ ਲਗਾਉਣ ਦਾ ਫੈਸਲਾ ਕੀਤਾ ਹੈ।
ਇਸ ਲਈ ਐਤਵਾਰ ਨੂੰ 8 ਘੰਟਿਆਂ ਤੱਕ ਕੱਟ ਲਗਾਉਣ ਦੀ ਤਿਆਰੀ ਹੈ। ਜੇਕਰ ਛੇਤੀ ਕੋਇਲੇ ਦੀ ਸਪਲਾਈ ਨਾ ਕੀਤੀ ਗਈ ਤਾਂ ਪੰਜਾਬ ਵਿੱਚ ਬਲੈਕ ਆਊਟ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੀ ਸਥਿਤੀ ਵਿੱਚ ਤਿਉਹਾਰਾਂ ਦਾ ਮਜ਼ਾ ਵੀ ਫਿੱਕਾ ਪੈ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੋਇਲੇ ਦੀ ਰੇਲ ਗੱਡੀ ਆ ਰਹੀ ਹੈ, ਪਰ ਪੰਜਾਬ ਨੂੰ ਜਿੰਨੇ ਕੋਲੇ ਦੀ ਲੋੜ ਹੈ ਉਹ ਨਹੀਂ ਮਿਲ ਰਹੀ। ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਇਲੇ ਦੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇ।