ਕੋਲੈਸਟਰੋਲ ਕੰਟਰੋਲ ਕਰਨ ਦੇ ਨਾਲ-ਨਾਲ ਹੋਰ ਬਿਮਾਰੀਆਂ ਨੂੰ ਵੀ ਠੀਕ ਕਰਨ ‘ਚ ਮਦਦ ਕਰਦਾ ਹੈ ਕੀਵੀ ਫਲ

0
33

ਕੀਵੀ ਫਲ ਇੱਕ ਅਜਿਹਾ ਫਲ ਹੈ ਜੋ ਚੀਕੂ ਵਾਂਗ ਲਗਦਾ ਹੈ। ਇਸ ਵਿੱਚ ਵਿਟਾਮਿਨ-ਸੀ ਦੀ ਮਾਤਰਾ ਬਹੁਤ ਹੁੰਦੀ ਹੈ। ਹਰ ਰੋਜ਼ ਕੀਵੀ ਫਲ ਖਾਣ ਨਾਲ ਵਿਅਕਤੀ ਦੀ ਉਮਰ ਲੰਬੀ ਹੁੰਦੀ ਹੈ। ਆਯੁਰਵੇਦ ਦੇ ਅਨੁਸਾਰ ਕਿਹਾ ਜਾਂਦਾ ਹੈ ਕਿ ਕੀਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਆਈਸ ਫਲ ਸਾਰੇ ਉਪਯੋਗੀ ਤੱਤ ਮੌਜੂਦ ਹੁੰਦੇ ਹਨ। ਵਿਟਾਮਿਨ-ਸੀ ਦੀ ਮਾਤਰਾ ਹੋਣ ਦੇ ਕਾਰਨ ਇਸ ਸ਼ਹਿਰ ਨੂੰ ਕਈ ਰੋਗਾ ਤੋਂ ਦੂਰ ਰੱਖਦਾ ਹੈ ਅਤੇ ਤਣਾਅ ਦੀ ਸਮੱਸਿਆ ਵੀ ਦੂਰ ਰੱਖਦਾ ਹੈ।

ਦਿਲ ਦੇ ਲਈ ਫਾਇਦੇਮੰਦ : ਕੀਵੀ ਫਲ ਖਾਣ ਨਾਲ ਦਿਲ ਦੇ ਰੋਗਾਂ ਤੋਂ ਰਾਹਤ ਮਿਲਦੀ ਹੈ ਤੇ ਦਿਲ ਸਿਹਤਮੰਦ ਰਹਿੰਦਾ ਹੈ।

ਬਲੱਡ ਪ੍ਰੈਸ਼ਰ ਘੱਟ ਕਰੇ : ਕੀਵੀ ਫਲ ਖਾਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਰਹਿੰਦੀ ਹੈ।

ਕੋਲੈਸਟਰੋਲ ਲੇਵਲ ’ਚ ਮਦਦਗਾਰ : ਕੀਵੀ ਫਲ ਕੋਲੈਸਟਰੋਲ ਨੂੰ ਕੰਟਰੋਲ ਕਰਨ ’ਚ ਮਦਦ ਕਰਦਾ ਹੈ। ਇਸ ਦੀ ਨਿਯਮਤ ਵਰਤੋਂ ਨਾਲ ਕੋਲੈਸਟਰੋਲ ਕੰਟਰੋਲ ’ਚ ਰਹਿੰਦਾ ਹੈ। ਦਿਲ ਨਾਲ ਜੁੜੀਆਂ ਬੀਮਾਰੀਆਂ ’ਚ ਇਹ ਬਹੁਤ ਫਾਇਦੇਮੰਦ ਹੁੰਦਾ ਹੈ।

ਸੋਜ ਘੱਟ ਕਰਨ ’ਚ ਮਦਦ ਕਰਦਾ : ਕੀਵੀ ’ਚ ਇੰਫਲੇਮੇਟਰੀ ਗੁਣ ਹੁੰਦੇ ਹਨ ਇਸ ਲਈ ਜੇ ਕਿਤੇ ਸਰੀਰ ਦੇ ਅੰਦਰਲੇ ਹਿੱਸੇ ’ਚ ਸੱਟ ਕਾਰਨ ਸੋਜ ਹੋਵੇ ਤਾਂ ਕੀਵੀ ਫਲ ਦੀ ਵਰਤੋਂ ਕਰੋ ਇਹ ਫਾਇਦੇਮੰਦ ਹੁੰੰਦੀ ਹੈ।

ਕਬਜ਼ ਤੋਂ ਰਾਹਤ : ਕੀਵੀ ’ਚ ਫਾਈਬਰ ਭਰਪੂਰ ਮਾਤਰਾ ’ਚ ਹੁੰਦੇ ਹਨ। ਕੀਵੀ ਦੀ ਰੋਜ਼ਾਨਾ ਵਰਤੋ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ’ਚ ਫਾਈਵਰ ਦੀ ਮੋਜੂ ਕਾਰਨ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ।

ਥਕਾਵਟ ਦੂਰ ਕਰਦਾ : ਇਸ ਦੀ ਵਰਤੋਂ ਨਾਲ ਸਰੀਰ ਦੀ ਥਕਾਵਟ ਤੋਂ ਛੁਟਕਾਰਾ ਮਿਲਦਾ ਹੈ।

ਸ਼ੂਗਰ ਤੋਂ ਛੁਟਕਾਰਾ : ਇਹ ਫਲ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੁੰਦੀ ਹੈ।

ਖੂਨ ਦੀ ਕਮੀ ਨੂੰ ਦੂਰ ਕਰੇ : ਕੀਵੀ ਫਲ ਦੀ ਵਰਤੋਂ ਕਰਨ ਨਾਲ ਸਰੀਰ ’ਚੋਂ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ।

ਐਂਟੀਆਕਸੀਡੇਂਟ ਨਾਲ ਭਰਪੂਰ : ਵਿਟਾਮਿਨ ਸੀ ਨਾਲ ਭਰਪੂਰ ਕੀਵੀ ਫਲ ’ਚ ਐਂਟੀਆਕਸੀਡੇਂਟ ਮੋਜੂਦ ਹੁੰਦੇ ਹਨ। ਜੋ ਕਈ ਤਰ੍ਹਾਂ ਦੇ ਇੰਨਫੈਕਸ਼ਨ ਨੂੰ ਦੂਰ ਰੱਖਣ ’ਚ ਮਦਦ ਕਰਦੇ ਹਨ।

LEAVE A REPLY

Please enter your comment!
Please enter your name here