ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਚੰਡੀਗੜ੍ਹ ਪੁੱਜਣਗੇ। ਇੱਥੇ ਉਹ ਸੈਕਟਰ-43 ਦੇ ਦੁਸਹਿਰਾ ਗਰਾਊਂਡ ‘ਚ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਚੰਡੀਗੜ੍ਹ ‘ਚ 24 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ‘ਚ ਜੋਸ਼ ਭਰਨਗੇ।
ਫ਼ਿਲਮ ਗਿਰਧਾਰੀ ਲਾਲ ਵੇਖ ਕੇ ਬਾਹਰ ਆਏ ਕੀ ਬੋਲ ਗਏ ਪੰਜਾਬੀ, ਦੇਖੋ
ਇਸ ਦੇ ਨਾਲ ਹੀ ਉਨ੍ਹਾਂ ਨਾਲ ਪੰਜਾਬ ਦੇ ਪ੍ਰਭਾਰੀ ਭਗਵੰਤ ਮਾਨ, ਆਗੂ ਹਰਪਾਲ ਸਿੰਘ ਚੀਮਾ ਅਤੇ ਚੰਡੀਗੜ੍ਹ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਵੀ ਮੌਜੂਦ ਹੋਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਤਿਆਰੀ ਪੂਰੀ ਕਰ ਲਈ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਰੈਲੀ ‘ਚ ਭਾਰੀ ਗਿਣਤੀ ‘ਚ ਪਾਰਟੀ ਦੇ ਕਾਰਕੁੰਨ ਅਤੇ ਲੋਕ ਪੁੱਜਣਗੇ।
ਤਿੰਨ ਭੱਠਿਆਂ ਦੇ ਮਾਲਿਕ ਨੇ ਪਾਲੇ ਅਜੀਬ ਸ਼ੋਂਕ,ਵੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ
ਇਸ ਸੰਬੰਧੀ ਜਰਨੈਲ ਸਿੰਘ ਅਤੇ ਚੰਡੀਗੜ੍ਹ ਦੀ ਲੀਡਰਸ਼ਿਪ ਸੈਕਟਰ-43 ਸਥਿਤ ਦੁਸਹਿਰਾ ਗਰਾਊਂਡ ਪੁੱਜੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਜਰਨੈਲ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪਾਰਟੀ ਦੇ ਕਾਰਕੁੰਨਾਂ ਅਤੇ ਜਨਤਾ ਦੀ ਭਾਰੀ ਮੰਗ ‘ਤੇ ਅਰਵਿੰਦ ਕੇਜਰੀਵਾਲ ਨੂੰ ਚੰਡੀਗੜ੍ਹ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰੈਲੀ ਤੋਂ ਬਾਅਦ ਕੇਜਰੀਵਾਲ ਸਾਰੇ ਉਮੀਦਵਾਰਾਂ ਨਾਲ ਰੂ-ਬ-ਰੂ ਹੋਣਗੇ।