ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਚੋਣ ਰੈਲੀਆਂ ਨੂੰ ਲੈ ਕੇ ਸੂਬਾਈ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਹੈ। ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਪੁਲਿਸ ਨੂੰ ਨਿਯਮਾਂ ਤੇ ਪ੍ਰੋਟੋਕੋਲ ਦੇ ਅਧਾਰ ’ਤੇ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਹਫਤੇ ਦੌਰਾਨ ਭਾਜਪਾ ਅਤੇ ਕਾਂਗਰਸ ਦੇ ਹੋਰਨਾਂ ਆਗੂਆਂ ਦੀਆਂ ਵੀ ਚੋਣ ਰੈਲੀਆਂ ਹਨ। ਪ੍ਰਧਾਨ ਮੰਤਰੀ ਦੀਆਂ ਪ੍ਰਸਤਾਵਿਤ ਰੈਲੀਆਂ ਤੋਂ ਪਹਿਲਾਂ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਵੀ ਸੂਬਾਈ ਪੁਲਿਸ ਨਾਲ ਤਾਲਮੇਲ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਦਾ ਅਮਲ ਸ਼ੁਰੂ ਕਰ ਦਿੱਤਾ ਹੈ।

:ਕਿਹੋ ਜਿਹਾ ਹੋਵੇਗਾ ਅਮਿਤ ਸ਼ਾਹ ਦਾ ਸਵਾਗਤ ?ਕੈਪਟਨ ਦੀ ਧੀ ਜੈ ਇੰਦਰ ਕੌਰ ਦਾ ਵੱਡਾ ਦਾਅਵਾ

ਪੀਐੱਮ ਮੋਦੀ ਦੀ 5 ਜਨਵਰੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ’ਚ ਖਾਮੀਆਂ ਦੀ ਵਾਪਰੀ ਘਟਨਾ ਤੋਂ ਸਬਕ ਲੈਂਦਿਆਂ ਪੁਲਿਸ ਵੱਲੋਂ ਇਸ ਵਾਰੀ ਵਧੀਕ ਡੀਜੀਪੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਕਰਦਿਆਂ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਕਿਹਾ ਹੈ ਕਿ ਕਿਸਾਨ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਵੀ ਸਪੱਸ਼ਟ ਕੀਤਾ ਹੈ ਕਿ ਧਰਨਾ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ।

ਬੈਂਸ ਪਿਓ-ਪੁੱਤ ਬਾਰੇ ਵੱਡਾ ਖੁਲਾਸਾ ! ਕੜਵਲ ਤੇ ਹਮਲੇ ਦੌਰਾਨ ਮੌਕੇ ਤੇ ਮੌਜੂਦ ਸਨ ਪਿਓ ਪੁੱਤ !

ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ ਜਲੰਧਰ, ਪਠਾਨਕੋਟ ਅਤੇ ਅਬੋਹਰ ’ਚ ਹੋਣ ਵਾਲੀਆਂ ਰੈਲੀਆਂ ਲਈ ਵਧੀਕ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪਦਿਆਂ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਦੀਆਂ ਘਟਨਾਵਾਂ ਤੋਂ ਸਬਕ ਲੈਂਦਿਆਂ ਇਸ ਵਾਰੀ ਵਧੇਰੇ ਚੌਕਸੀ ਵਰਤਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here