ਪੰਜਾਬ ਨੂੰ ਅੱਜ ਭਗਵੰਤ ਮਾਨ ਦੇ ਰੂਪ ਵਿੱਚ ਨਵਾਂ ਮੁੱਖ ਮੰਤਰੀ ਮਿਲਣ ਵਾਲਾ ਹੈ। ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਲਈ ਪੁਖਤਾ ਤਿਆਰੀਆਂ ਹਨ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।
ਪੰਜਾਬ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਖਟਕੜ ਕਲਾਂ ਵਿਖੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਗੁਰਦਾਸ ਮਾਨ, ਅਮਨ ਅਰੋੜਾ ਤੇ ਹਰਪਾਲ ਚੀਮਾ ਤੇ ਸਮੂਹ ਆਪ ਵਰਕਰ ਵੀ ਉੱਥੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਮੁਹੰਮਦ ਸਦੀਕ ਵੀ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹਨ। ਇਸ ਦੇ ਨਾਲ ਹੀ ਕੁੱਝ ਦੇਰ ‘ਚ ਭਗਵੰਤ ਮਾਨ ਵੀ ਪਹੁੰਚਣ ਵਾਲੇ ਹਨ। ਅਰਵਿੰਦ ਕੇਜਰੀਵਾਲ ਵੀ ਨਾਲ ਹੀ ਮੌਜੂਦ ਰਹਿਣਗੇ।