ਪੰਜਾਬ ‘ਚ ਚੋਣ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਲਗਾਤਾਰ ਅੱਗੇ ਵੱਧਦੀ ਹੋਈ ਦਿਖਾਈ ਦੇ ਰਹੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਰਾਜਪੁਰਾ ਤੋਂ ਆਪ ਉਮੀਦਵਾਰ ਨੀਨਾ ਮਿੱਤਲ ਦੀ ਜਿੱਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਇਸ ਤੋਂ ਇਲਾਵਾ ਖਰੜ ਤੋਂ ਆਪ ਉਮੀਦਵਾਰ ਅਨਮੋਲ ਗਗਨ ਮਾਨ ਨੇ ਜਿੱਤ ਹਾਸਿਲ ਕਰ ਲਈ ਹੈ। ਇਸ ਦੇ ਨਾਲ ਹੀ ਆਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਹਰਜੋਤ ਸਿੰਘ ਬੈਂਸ ਦੀ ਜਿੱਤ ਹੋਈ ਹੈ। ਕੋਟਕਪੁਰਾ ਤੋਂ ਕੁਲਤਾਰ ਸਿੰਘ ਸਿਧਵਾਂ ਦੀ ਜਿੱਤ ਹੋਈ ਹੈ। ਇਸ ਤੋਂ ਇਲਾਵਾ ਸੁਨਾਮ ਤੋਂ ਆਪ ਉਮੀਦਵਾਰ ਅਮਨ ਅਰੋੜਾ ਨੇ ਜਿੱਤ ਹਾਸਿਲ ਕੀਤੀ ਹੈ।